5.1 C
Toronto
Friday, October 17, 2025
spot_img
Homeਪੰਜਾਬਅਰਵਿੰਦ ਕੇਜਰੀਵਾਲ ਨੂੰ ਹੋਇਆ ਕਰੋਨਾ

ਅਰਵਿੰਦ ਕੇਜਰੀਵਾਲ ਨੂੰ ਹੋਇਆ ਕਰੋਨਾ

ਪੰਜਾਬ ’ਚ ਮਚਿਆ ਹੜਕੰਪ -ਚੋਣ ਰੈਲੀਆਂ ’ਤੇ ਵੀ ਉਠਣ ਲੱਗੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ ਅਤੇ ਇਸ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਪੰਜਾਬ ਵਿਚ ਵੀ ਹੜਕੰਪ ਮਚ ਗਿਆ ਹੈ। ਕਰੋਨਾ ਵਾਇਰਸ ਤੋਂ ਪੀੜਤ ਹੋਣ ਦਾ ਪਤਾ ਲੱਗਣ ਤੋਂ ਬਾਅਦ ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਉਤਰਾਖੰਡ ਵਿਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜੇ ਲੰਘੇ ਕੱਲ੍ਹ ਹੀ ਕੇਜਰੀਵਾਲ ਨੇ ਦੇਹਰਾਦੂਨ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਵੀ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਮਾਸਕ ਵੀ ਨਹੀਂ ਪਹਿਨਿਆ ਹੋਇਆ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਚੰਡੀਗੜ੍ਹ ਅਤੇ ਪਟਿਆਲਾ ਵਿਚ ਵੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ ਅਤੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਲਈ ਵੀ ਗਏ ਸਨ। ਕੇਜਰੀਵਾਲ ਨੇ ਆਪਣੇ ਪੰਜਾਬ ਦੌਰੇ ਦੌਰਾਨ ਪਾਰਟੀ ਦੇ ਬਹੁਤ ਸਾਰੇ ਆਗੂਆਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੇ ਕਰੋਨਾ ਪੀੜਤ ਹੋਣ ਤੋਂ ਬਾਅਦ ਪੰਜਾਬ ਵਿਚ ਹੋ ਰਹੀਆਂ ਸਿਆਸੀ ਚੋਣ ਰੈਲੀਆਂ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਕੇਜਰੀਵਾਲ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਉਨ੍ਹਾਂ ਵਿਚ ਕਰੋਨਾ ਵਾਇਰਸ ਦੇ ਹਲਕੇ ਲੱਛਣਾਂ ਦੀ ਪੁਸ਼ਟੀ ਹੋਈ ਹੈ ਅਤੇ ਫਿਲਹਾਲ ਉਹ ਘਰ ਵਿਚ ਹੀ ਇਕਾਂਤਵਾਸ ਹੋ ਗਏ ਹਨ। ਕੇਜਰੀਵਾਲ ਨੇ ਆਪਣੇ ਸੰਪਰਕ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

 

RELATED ARTICLES
POPULAR POSTS