ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ’ਚ ਕਰੋਨਾ ਵਾਇਰਸ ਦੇ ਮੁੜ ਖਤਰਨਾਕ ਰੂਪ ਧਾਰਨ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੇ ਮੱਦੇਨਜ਼ਰ ਚੋਣਾਂ ਵਾਲੇ ਸੂਬਿਆਂ ’ਚ ਹੋਣ ਵਾਲੀਆਂ ਕਾਂਗਰਸ ਪਾਰਟੀ ਦੀਆਂ ਚੋਣ ਰੈਲੀਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਾਂਗਰਸੀ ਆਗੂ ਕੇ ਸੀ ਵੇਣੂਗੋਪਾਲ ਨੇ ਟਵੀਟ ਕਰਕੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਉਤਰ ਪ੍ਰਦੇਸ਼ ’ਚ ਹੋਣ ਵਾਲੀਆਂ ਵੱਡੀਆਂ ਰੈਲੀਆਂ ਸਮੇਤ ਚੋਣਾਂ ਵਾਲੇ ਹੋਰਨਾਂ ਸੂਬਿਆਂ ’ਚ ਵੀ ਰੈਲੀਆਂ ਨਾ ਕਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਦੇਸ਼ ’ਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਲਿਆ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਸਿਹਤ ਮੰਤਰੀ ਅਤੇ ਡਿਪਟੀ ਸੀਐਮ ਓਪੀ ਸੋਨੀ ਨੇ ਕੇਂਦਰ ਸਰਕਾਰ ਕੋਲੋਂ ਚੋਣ ਰੈਲੀਆਂ ’ਤੇ ਪਾਬੰਦੀ ਲਗਾਉਣ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਰਾਜ ਦੇ ਸਕੂਲਾਂ, ਕਾਲਜਾਂ ਨੂੰ ਬੰਦ ਰਹੇ ਹਾਂ ਤਾਂ ਫਿਰ ਚੋਣ ਰੈਲੀਆਂ ਭੀੜ ਇਕੱਠੀ ਦੀ ਆਗਿਆ ਕਿਉਂ ਦਿੱਤੀ ਜਾ ਰਹੀ ਹੈ।
Home / ਭਾਰਤ / ਕਾਂਗਰਸ ਹਾਈਕਮਾਂਡ ਨੇ ਕਰੋਨਾ ਦੇ ਵਧਦੇ ਪ੍ਰਭਾਵ ਕਾਰਨ ਚੋਣਾਂ ਵਾਲੇ ਸੂਬਿਆਂ ’ਚ ਰੈਲੀਆਂ ਕੀਤੀਆਂ ਮੁਲਤਵੀ
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …