Home / ਪੰਜਾਬ / ਭਾਜਪਾ ਆਗੂਆਂ ਨੇ ਰੈਲੀ ਰੱਦ ਹੋਣ ਦਾ ਕਾਰਨ ਦੱਸਿਆ ਖਰਾਬ ਮੌਸਮ

ਭਾਜਪਾ ਆਗੂਆਂ ਨੇ ਰੈਲੀ ਰੱਦ ਹੋਣ ਦਾ ਕਾਰਨ ਦੱਸਿਆ ਖਰਾਬ ਮੌਸਮ

9 ਜਨਵਰੀ ਨੂੰ ਲਖਨਊ ’ਚ ਹੋਣ ਵਾਲਾ ਪ੍ਰੋਗਰਾਮ ਵੀ ਕੀਤਾ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਓਮੀਕਰੋਨ ਅਤੇ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਅੱਜ ਪੰਜਾਬ ਦੇ ਫਿਰੋਜ਼ਪੁਰ ’ਚ ਵਿਚ ਇਕ ਰੈਲੀ ਕਰਨੀ ਸੀ ਪ੍ਰੰਤੂ ਖਰਾਬ ਮੌਸਮ ਦੇ ਚਲਦਿਆਂ ਉਹ ਬਠਿੰਡਾ ਏਅਰਪੋਰਟ ਤੋਂ ਫਿਰੋਜ਼ਪੁਰ ਤੱਕ ਗੱਡੀ ਰਾਹੀਂ ਸੜਕ ਦੇ ਰਸਤੇ ਪਹੁੰਚੇ ਅਤੇ ਕੁੱਝ ਦੇਰ ਬਾਅਦ ਹੀ ਉਨ੍ਹਾਂ ਨੇ ਰੈਲੀ ਨੂੰ ਰੱਦ ਕਰਨ ਦਾ ਮਨ ਬਣਾ ਲਿਆ ਅਤੇ ਉਹ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਦਿੱਲੀ ਲਈ ਵਾਪਸ ਰਵਾਨਾ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਰੋਨਾ ਦੇ ਵਧਦੇ ਪ੍ਰਭਾਵ ਕਾਰਨ ਪ੍ਰਧਾਨ ਮੰਤਰੀ ਆਪਣੇ ਪ੍ਰੋਗਰਾਮ ਮੁਲਤਵੀ ਕੀਤੇ ਗਏ ਹਨ ਜਦਕਿ ਪੰਜਾਬ ’ਚ ਹੋਣ ਵਾਲੀ ਰੈਲੀ ਦੇ ਰੱਦ ਹੋਣ ਦਾ ਮੁੱਖ ਕਾਰਨ ਭਾਜਪਾ ਆਗੂਆਂ ਵੱਲੋਂ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਜਦਕਿ ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਕਿ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚਲਦਿਆਂ ਪ੍ਰਧਾਨ ਮੰਤਰੀ ਨੂੰ ਵਾਪਸ ਪਰਤਣਾ ਪਿਆ। ਜਦਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਅੱਜ ਕਈ ਵੱਡੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ ਜਿਸ ਦੇ ਲਈ ਉਹ ਦਿੱਲੀ ਤੋਂ ਬਠਿੰਡਾ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤਾ ਗਿਆ।

 

Check Also

5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ

ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …