4.5 C
Toronto
Saturday, February 28, 2026
spot_img
Homeਪੰਜਾਬਭਾਜਪਾ ਪੰਜਾਬ ਸਰਕਾਰ ’ਤੇ ਸਿਆਸੀ ਕਾਰਨਾਂ ਕਰਕੇ ਲਗਾਉਣ ਲੱਗੀ ਆਰੋਪ : ਚਰਨਜੀਤ...

ਭਾਜਪਾ ਪੰਜਾਬ ਸਰਕਾਰ ’ਤੇ ਸਿਆਸੀ ਕਾਰਨਾਂ ਕਰਕੇ ਲਗਾਉਣ ਲੱਗੀ ਆਰੋਪ : ਚਰਨਜੀਤ ਸਿੰਘ ਚੰਨੀ

ਕਿਹਾ : ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਨਹੀਂ ਸੀ ਕੋਈ ਖਾਮੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਨਹੀ ਸੀ। ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਮੁੜੇ, ਇਸ ਦਾ ਸਾਨੂੰ ਬਹੁਤ ਦੁੱਖ ਹੈ। ਚੰਨੀ ਨੇ ਕਿਹਾ ਕਿ ਜੇਕਰ ਸਕਿਉਰਿਟੀ ਵਿਚ ਕੋਈ ਲਪਰਵਾਹੀ ਹੋਈ ਤਾਂ ਇਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਪ੍ਰਧਾਨ ਮੰਤਰੀ ਨੂੰ ਕੋਈ ਖਤਰਾ ਨਹੀਂ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਸੜਕੀ ਯਾਤਰਾ ਕਰਨਾ ਪ੍ਰਧਾਨ ਮੰਤਰੀ ਦਾ ਆਖਰੀ ਮੌਕੇ ਲਿਆ ਗਿਆ ਨਿੱਜੀ ਫੈਸਲਾ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨੇ ਹਵਾਈ ਯਾਤਰਾ ਕਰਨੀ ਸੀ ਪਰ ਯਾਤਰਾ ਦੀ ਯੋਜਨਾ ਬਦਲ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸੁਰੱਖਿਆ ਦੇ ਮਾਮਲੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਸਰਕਾਰ ’ਤੇ ਸਿਆਸੀ ਕਾਰਨਾਂ ਕਰਕੇ ਆਰੋਪ ਲਗਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਇਕ ਫਲਾਈਵਰ ’ਤੇ 15 ਤੋਂ 20 ਮਿੰਟਾਂ ਤੱਕ ਫਸੇ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਵੱਡੀ ਖਾਮੀ ਹੈ। ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਜਾਂਦੇ ਸਮੇਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ’ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਕੋਲੋਂ ਵਿਸਥਾਰ ਨਾਲ ਰਿਪੋਰਟ ਮੰਗ ਲਈ ਹੈ। ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਖਾਮੀਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ।
ਧਿਆਨ ਰਹੇ ਕਿ ਅੱਜ ਫਿਰੋਜ਼ਪੁਰ ਵਿਚ ਭਾਜਪਾ ਵਲੋਂ ਰੈਲੀ ਰੱਖੀ ਗਈ ਸੀ, ਇਸ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨਾ ਸੀ, ਪਰ ਕਿਸਾਨਾਂ ਦੀ ਨਰਾਜ਼ਗੀ ਕਰਕੇ ਲੋਕ ਰੈਲੀ ਵਿਚ ਨਹੀਂ ਪਹੁੰਚੇ। ਹੁਣ ਭਾਜਪਾ ਦੀ ਲੀਡਰਸ਼ਿਪ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਆਰੋਪ ਲਗਾ ਰਹੀ ਹੈ ਕਿ ਕਾਂਗਰਸ ਨੇ ਭਾਜਪਾ ਦੀ ਰੈਲੀ ਨੂੰ ਸਫਲ ਨਹੀਂ ਹੋਣ ਦਿੱਤਾ।

RELATED ARTICLES
POPULAR POSTS