12.6 C
Toronto
Monday, October 12, 2026
spot_img
Homeਪੰਜਾਬਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕਰੋਨਾ

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕਰੋਨਾ

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕਰੋਨਾਢੀਂਡਸਾ ਨੇ ਆਪਣੇ ਆਪ ਨੂੰ ਕੀਤਾ ਇਕਾਂਤਵਾਸ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ ਅਤੇ ਉਨ੍ਹਾਂ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਇਸਦੇ ਚੱਲਦਿਆਂ ਢੀਂਡਸਾ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਆਪੋ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਇਸ ਦੇ ਚੱਲਦਿਆਂ ਸੁਖਦੇਵ ਸਿੰਘ ਢੀਂਡਸਾ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਵੀ ਦੂਰ ਹੀ ਰਹੇ। ਦੱਸਣਾ ਬਣਦਾ ਹੈ ਕਿ ਢੀਂਡਸਾ ਇਸ ਵਾਰ ਭਾਜਪਾ ਅਤੇ ਕੈਪਟਨ ਅਮਰਿੰਦਰ ਦੀ ਪਾਰਟੀ ਨਾਲ ਮਿਲ ਕੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨਗੇ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਭਾਜਪਾ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਘਰੋਂ ਰਵਾਨਾ ਹੋ ਗਏ ਸਨ। ਜਦੋਂ ਢੀਂਡਸਾ ਮੋਗਾ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਤਾਂ ਉਹ ਵਾਪਸ ਸੰਗਰੂਰ ਪਹੁੰਚ ਗਏ ਅਤੇ ਉਨ੍ਹਾਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ।

 

RELATED ARTICLES
POPULAR POSTS