25.6 C
Toronto
Friday, August 14, 2026
spot_img
Homeਪੰਜਾਬਖਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਰਾਹਤ

ਖਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਰਾਹਤ

ਖਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਰਾਹਤਸ਼ੋ੍ਰਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ ’ਚ ਕੀਤਾ ਵਾਧਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਅਪ੍ਰੈਲ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਦੇ ਮੁੱਖ ਦਫ਼ਤਰ ਵਿਖੇ ਯਾਤਰਾ ਵਿਭਾਗ ’ਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ।

RELATED ARTICLES
POPULAR POSTS