7.8 C
Toronto
Tuesday, October 28, 2025
spot_img
Homeਪੰਜਾਬਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ’ਚ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੋਫਾੜ ਨਜ਼ਰ ਆ ਰਹੀ ਹੈ। ਪਹਿਲਾਂ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਇਸ ਨੂੰ ਲੈ ਸਵਾਲ ਚੁੱਕੇ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੈਬਨਿਟ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ ਜਦਕਿ ਫਿਰੋਜ਼ਪੁਰ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਨੇ ਇਸ ਦੇ ਲਈ ਡੀਜੀਪੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਰਾਣਾ ਗੁਰਜੀਤ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਚਾਹੇ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਰੱਖੀ ਗਈ ਰੈਲੀ ਵਿਚ ਪੰਜਾਬ ਦੀ ਜਨਤਾ ਪਹੁੰਚਦੀ ਚਾਹੇ ਨਾ ਪਹੁੰਚਦੀ ਇਹ ਉਨ੍ਹਾਂ ਦੀ ਪਾਰਟੀ ਦੀ ਦਾ ਮੁੱਦਾ ਸੀ ਪ੍ਰੰਤੂ ਪ੍ਰਧਾਨ ਮੰਤਰੀ ਦਾ ਰਸਤਾ ਰੋਕਿਆ ਜਾਣਾ ਗਲਤ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਇਹ ਪ੍ਰਬੰਧ ਕਰਨੇ ਚਾਹੀਦੇ ਸਨ ਅਤੇ ਪ੍ਰਧਾਨ ਮੰਤਰੀ ਲਈ ਸੇਫ ਅਤੇ ਬਦਲਵੇਂ ਰੂਟ ਦਾ ਪ੍ਰਬੰਧ ਵੀ ਰੱਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਹੋਈ ਕੁਤਾਹੀ ਲਈ ਜ਼ਿੰਮੇਵਾਰੀ ਫਿਕਸ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਪੰਜਾਬ ਸਰਕਾਰ ਦੀ ਛਵੀ ਖਰਾਬ ਹੋਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਜਾਣਾ ਸੀ ਪ੍ਰੰਤੂ ਉਹ ਸੁਰੱਖਿਆ ਕਾਰਨਾਂ ਦਾ ਹਵਾਲੇ ਦੇ ਕੇ ਰਸਤੇ ਵਿਚੋਂ ਹੀ ਵਾਪਸ ਦਿੱਲੀ ਲਈ ਰਵਾਨਾ ਹੋ ਗਏ ਸਨ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਬੰਧੀ ਰਿਪੋਰਟ ਮੰਗੀ ਹੈ ਅਤੇ ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

 

RELATED ARTICLES
POPULAR POSTS