ਕਿਹਾ : ਭਾਜਪਾ ਨੇ ਕਿਸਾਨੀ ਨਾਲ ਵੱਡਾ ਧੱਕਾ ਵੀ ਕੀਤਾ
ਲੰਬੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਪੰਜਾਬ ਦੀ ਚੰਨੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਸੁਰੱਖਿਆ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਕਰਨੇ ਸੂਬਾ ਸਰਕਾਰ ਦਾ ਫਰਜ਼ ਹੁੰਦਾ ਹੈ। ਇਥੋਂ ਤੱਕ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪੁੱਜਣਾ ਪੈਂਦਾ ਹੈ। ਭਾਵੇਂ ਸੂਬੇ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ, ਇਹ ਰਵਾਇਤੀ ਸਿਆਸੀ ਨਿਯਮ ਹਨ। ਇਸੇ ਦੌਰਾਨ ਬਾਦਲ ਨੇ ਕਿਹਾ ਕਿ ਭਾਜਪਾ ਦੀ ਰੱਦ ਕੀਤੀ ਫਿਰੋਜ਼ਪੁਰ ਰੈਲੀ ਵਿੱਚ ਇਕੱਠ ਨਹੀਂ ਸੀ, ਲੋਕ ਉਥੇ ਗਏ ਨਹੀਂ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਸਪਸ਼ੱਟ ਹੋ ਗਿਆ ਕਿ ਭਾਜਪਾ ਨੂੰ ਪੰਜਾਬ ਦੇ ਲੋਕ ਨਹੀਂ ਚਾਹੁੰਦੇ ਕਿਉਂਕਿ ਭਾਜਪਾ ਨੇ ਕਿਸਾਨੀ ਨਾਲ ਬਹੁਤ ਵੱਡਾ ਧੱਕਾ ਵੀ ਕੀਤਾ ਹੈ।
ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਲਈ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਜ਼ਿੰਮੇਵਾਰ ਦੱਸਿਆ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਪੂਰੀ ਤਰ੍ਹਾਂ ਜੰਗਲ ਰਾਜ ਬਣਿਆ ਹੋਇਆ ਹੈ ਅਤੇ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …