ਸਾਰੇ ਯਾਤਰੀਆਂ ਨੂੰ ਕੀਤਾ ਇਕਾਂਤਵਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਵੀ ਹੁਣ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਹਨ ਅਤੇ ਕਈ ਹੋਰ ਪਾਬੰਦੀਆਂ ਵੀ ਲਗਾਈਆਂ ਹੋਈਆਂ ਹਨ। ਇਸ ਦੇ ਚੱਲਦਿਆਂ ਅੱਜ ਅੰਮਿ੍ਰਤਸਰ ਪਹੁੰਚੀ ਏਅਰ ਇੰਡੀਆ ਦੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਫਲਾਈਟ ਵਿਚ ਕੁੱਲ 191 ਯਾਤਰੀ ਸਵਾਰ ਸਨ। ਇਹ ਫਲਾਈਟ ਇਟਲੀ ਤੋਂ ਅੰਮਿ੍ਰਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਪਹੁੰਚੀ ਸੀ। ਇਸ ਫਲਾਈਟ ਦੇ ਸਾਰੇ ਯਾਤਰੀਆਂ ਨੂੰ ਅੰਮਿ੍ਰਤਸਰ ’ਚ ਇਕਾਂਤਵਾਸ ਕਰ ਲਿਆ ਗਿਆ ਹੈ।
ਧਿਆਨ ਰਹੇ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਫਲਾਈਟ ਵਿਚ ਏਨੀ ਜ਼ਿਆਦਾ ਗਿਣਤੀ ਵਿਚ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਏਅਰਪੋਰਟ ਦੇ ਡਾਇਰੈਕਟਰ ਬੀ.ਕੇ. ਸੇਠ ਨੇ ਦੱਸਿਆ ਕਿ ਫਲਾਈਟ ’ਚ ਆਏ ਸਾਰੇ ਯਾਤਰੀਆਂ ਦੀ ਕੋਵਿਡ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 125 ਵਿਅਕਤੀਆਂ ਵਿਚ ਕਰੋਨਾ ਵਾਇਰਸ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ। ਇਸੇ ਦੌਰਾਨ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਅਨੁਸਾਰ ਅੱਜ ਪਠਾਨਕੋਟ ਵਿਚ ਵੀ ਕਰੋਨਾ ਦੇ 187 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …