Breaking News
Home / ਪੰਜਾਬ / ਨਰਿੰਦਰ ਮੋਦੀ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਨਾ ਕਰਨ : ਮੁੱਖ ਮੰਤਰੀ ਚੰਨੀ

ਨਰਿੰਦਰ ਮੋਦੀ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਨਾ ਕਰਨ : ਮੁੱਖ ਮੰਤਰੀ ਚੰਨੀ

ਕਿਹਾ : ਫਿਰੋਜ਼ਪੁਰ ’ਚ ਰੈਲੀ ਫਲਾਪ ਹੁੰਦੀ ਦੇਖ ਵਾਪਸ ਮੁੜੇ ਪ੍ਰਧਾਨ ਮੰਤਰੀ
ਮਾਛੀਵਾੜਾ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਛੀਵਾੜਾ ਸਾਹਿਬ ’ਚ ਕਿਹਾ ਕਿ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਵਿਚ ਲੋਕ ਨਹੀਂ ਪਹੁੰਚੇ, ਜਿਸ ਕਾਰਨ ਭਾਜਪਾ ਦੀ ਰੈਲੀ ਸੁਪਰ ਫਲੌਪ ਹੋਈ ਅਤੇ ਸੰਬੋਧਨ ਕਰਨ ਆ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਕਰਕੇ ਮੁੜ ਗਏ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੁਣ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸੁਰੱਖਿਆ ਪ੍ਰਬੰਧ ਪੁਖਤਾ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਰੈਲੀ ਰੱਦ ਕਰਨੀ ਪਈ।
ਮਾਛੀਵਾੜਾ ਸਾਹਿਬ ਦੀ ਅਨਾਜ ਮੰਡੀ ’ਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿਚ ਜਾਨ ਦਾ ਖ਼ਤਰਾ ਪੈਦਾ ਹੋ ਗਿਆ ਸੀ ਜੋ ਬਿਲਕੁਲ ਬੇਬੁਨਿਆਦ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੁਣ ਸੁਰੱਖਿਆ ਪ੍ਰਬੰਧਾਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾ ਰਹਿ ਰਹੇ ਹਨ ਜਦਕਿ 5 ਦਿਨ ਪਹਿਲਾਂ ਹੀ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਸਾਰੇ ਪ੍ਰਬੰਧ ਆਪਣੀ ਨਿਗਰਾਨੀ ਹੇਠ ਲੈ ਲਏ ਸਨ ਅਤੇ ਕਿਸ ਰੂਟ ’ਤੇ ਪ੍ਰਧਾਨ ਮੰਤਰੀ ਨੇ ਆਉਣਾ-ਜਾਣਾ ਹੈ, ਉਹ ਵੀ ਤੈਅ ਕਰ ਲਿਆ ਸੀ। ਚੰਨੀ ਨੇ ਕਿਹਾ ਕਿ ਹੁਣ ਫਲੌਪ ਰੈਲੀ ਦਾ ਭਾਂਡਾ ਭੰਨਣ ਲਈ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਨੂੰ ਬਦਨਾਮ ਕਰਕੇ ਸੌੜੀ ਰਾਜਨੀਤੀ ਕਰ ਰਹੇ ਹਨ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …