ਅੰਮ੍ਰਿਤਸਰ : ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲ, ਕਾਲਜ ਬੰਦ ਕਰ ਦਿੱਤੇ ਹਨ ਅਤੇ ਕਈ ਹੋਰ ਪਾਬੰਦੀਆਂ ਵੀ ਲਗਾਈਆਂ ਹੋਈਆਂ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪਹੁੰਚੀ ਏਅਰ ਇੰਡੀਆ ਦੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਫਲਾਈਟ ਵਿਚ ਕੁੱਲ 179 ਯਾਤਰੀ ਸਵਾਰ ਸਨ। ਇਹ ਫਲਾਈਟ ਇਟਲੀ ਤੋਂ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਪਹੁੰਚੀ ਸੀ। ਇਸ ਫਲਾਈਟ ਦੇ ਸਾਰੇ ਯਾਤਰੀਆਂ ਨੂੰ ਅੰਮ੍ਰਿਤਸਰ ‘ਚ ਇਕਾਂਤਵਾਸ ਕਰ ਲਿਆ ਗਿਆ ਹੈ। ਧਿਆਨ ਰਹੇ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕਿਸੇ ਫਲਾਈਟ ਵਿਚ ਏਨੀ ਜ਼ਿਆਦਾ ਗਿਣਤੀ ਵਿਚ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਏਅਰਪੋਰਟ ਦੇ ਡਾਇਰੈਕਟਰ ਬੀ.ਕੇ. ਸੇਠ ਨੇ ਦੱਸਿਆ ਕਿ ਫਲਾਈਟ ‘ਚ ਆਏ ਸਾਰੇ ਯਾਤਰੀਆਂ ਦੀ ਕੋਵਿਡ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 125 ਵਿਅਕਤੀ ਪਾਜੇਟਿਵ ਪਾਏ ਗਏ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …