-1.8 C
Toronto
Wednesday, December 3, 2025
spot_img
Homeਹਫ਼ਤਾਵਾਰੀ ਫੇਰੀਕਰੋਨਾ : ਪੰਜਾਬ ਤੇ ਚੰਡੀਗੜ੍ਹ 'ਚ ਰਾਤ ਦਾ ਕਰਫਿਊ

ਕਰੋਨਾ : ਪੰਜਾਬ ਤੇ ਚੰਡੀਗੜ੍ਹ ‘ਚ ਰਾਤ ਦਾ ਕਰਫਿਊ

ਸਕੂਲ-ਕਾਲਜ ਵੀ ਬੰਦ ਰੱਖਣ ਦੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਤੇ ਚੰਡੀਗੜ੍ਹ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ। ਫਿਲਹਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਲਗਾਇਆ ਗਿਆ ਇਹ ਕਰਫਿਊ 15 ਜਨਵਰੀ ਤੱਕ ਲਾਗੂ ਰਹੇਗਾ। ਚੰਡੀਗੜ੍ਹ ਵਿਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਪੋਰਟਸ ਕੰਪਲੈਕਸ, ਸਵਿਮਿੰਗ ਪੂਲ, ਜਿਮ ਅਤੇ ਸਟੇਡੀਅਮ ਵੀ ਬੰਦ ਰੱਖਣ ਲਈ ਕਿਹਾ ਗਿਆ ਹੈ। ਪੱਬ, ਬਾਰ, ਸਿਨੇਮਾ ਹਾਲ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਚਲਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਇਸਦੇ ਨਾਲ ਹੀ ਬੱਸਾਂ ਵਿਚ 50 ਫੀਸਦੀ ਸਵਾਰੀਆਂ ਬਿਠਾਉਣ ਦੀ ਇਜਾਜ਼ਤ ਹੋਵੇਗੀ। ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਦੋਨੋ ਖ਼ੁਰਾਕਾਂ ਲੈ ਚੁੱਕੇ ਸਟਾਫ਼ ਨੂੰ ਹੀ ਕੰਮ ‘ਤੇ ਆਉਣ ਦੀ ਆਗਿਆ ਹੋਵੇਗੀ ਅਤੇ ਇਸ ਦੇ ਨਾਲ ਹੀ ਮਾਸਕ ਵੀ ਲਾਜ਼ਮੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਦੇ ਮੈਡੀਕਲ ਕਾਲਜ ਵਿਚ ਇਕ ਦਿਨ ਵਿਚ ਹੀ ਸੌ ਤੋਂ ਜ਼ਿਆਦਾ ਡਾਕਟਰ ਅਤੇ ਵਿਦਿਆਰਥੀ ਕਰੋਨਾ ਤੋਂ ਪੀੜਤ ਮਿਲੇ ਹਨ, ਜਿਸ ਤੋਂ ਬਾਅਦ ਹੋਸਟਲ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਇਸੇ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਕਿਹਾ ਕਿ ਹੁਣ ਸਿਰਫ ਵਰਚੂਅਲ ਸੁਣਵਾਈ ਹੀ ਹੋਵੇਗੀ। ਫਿਲਹਾਲ ਇਹ ਨਿਰਦੇਸ਼ 15 ਜਨਵਰੀ ਤੱਕ ਲਾਗੂ ਰਹਿਣਗੇ।

 

RELATED ARTICLES
POPULAR POSTS