ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਵਿਚ ਸ਼ਾਮਲ ਨਹੀਂ ਹੋਏ ਅਤੇ ਰਸਤੇ ਵਿਚੋਂ ਹੀ ਵਾਪਸ ਮੁੜ ਗਏ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੇ ਮਨ ਵਿਚ ਪੀਐਮ ਦਾ ਪੂਰਾ ਸਨਮਾਨ ਹੈ ਅਤੇ ਉਨ੍ਹਾਂ ਨੂੰ ਦੁੱਖ ਹੈ ਪੀਐਮ ਨੂੰ ਵਾਪਸ ਮੁੜਨਾ ਪਿਆ। ਚੰਨੀ ਨੇ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਨੇ ਫਿਰੋਜ਼ਪੁਰ ਰੈਲੀ ਲਈ 70 ਹਜ਼ਾਰ ਕੁਰਸੀਆਂ ਲਗਾਈਆਂ ਸਨ, ਪਰ ਰੈਲੀ ਵਿਚ ਸ਼ਾਮਲ ਹੋਣ ਲਈ ਸਿਰਫ 700 ਵਿਅਕਤੀ ਹੀ ਪਹੁੰਚੇ। ਚੰਨੀ ਨੇ ਇਹ ਵੀ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਹੋਇਆ ਤਾਂ ਉਸ ਤੋਂ ਪਹਿਲਾਂ ਉਹ ਆਪਣਾ ਖੂਨ ਵਹਾ ਦੇਣਗੇ। ਜ਼ਿਕਰਯੋਗ ਹੈ ਕਿ ਦੁਪਹਿਰੇ ਸਾਢੇ 12 ਵਜੇ ਤੱਕ ਪੰਡਾਲ ਵਿਚ ਲਗਾਈਆਂ ਗਈਆਂ ਕੁਰਸੀਆਂ ਤਕਰੀਬਨ ਖਾਲੀ ਹੀ ਪਈਆਂ ਸਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਨਹੀ ਸੀ। ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਮੁੜੇ, ਇਸ ਦਾ ਸਾਨੂੰ ਬਹੁਤ ਦੁੱਖ ਹੈ। ਚੰਨੀ ਨੇ ਕਿਹਾ ਕਿ ਜੇਕਰ ਸਕਿਉਰਿਟੀ ਵਿਚ ਕੋਈ ਲਪਰਵਾਹੀ ਹੋਈ ਤਾਂ ਇਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਪ੍ਰਧਾਨ ਮੰਤਰੀ ਨੂੰ ਕੋਈ ਖਤਰਾ ਨਹੀਂ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਸੜਕੀ ਯਾਤਰਾ ਕਰਨਾ ਪ੍ਰਧਾਨ ਮੰਤਰੀ ਦਾ ਆਖਰੀ ਮੌਕੇ ਲਿਆ ਗਿਆ ਨਿੱਜੀ ਫੈਸਲਾ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨੇ ਹਵਾਈ ਯਾਤਰਾ ਕਰਨੀ ਸੀ ਪਰ ਯਾਤਰਾ ਦੀ ਯੋਜਨਾ ਬਦਲ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸੁਰੱਖਿਆ ਦੇ ਮਾਮਲੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਸਰਕਾਰ ‘ਤੇ ਸਿਆਸੀ ਕਾਰਨਾਂ ਕਰਕੇ ਆਰੋਪ ਲਗਾ ਰਹੀ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …