24 C
Toronto
Wednesday, August 12, 2026
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੇ ਰਾਹ 'ਚ ਪਈ ਰੁਕਾਵਟ ਨੂੰ...

ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੇ ਰਾਹ ‘ਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ

ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੇ ਰਾਹ ‘ਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਪੰਜਾਬ ਦੀ ਚੰਨੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਸੁਰੱਖਿਆ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਕਰਨੇ ਸੂਬਾ ਸਰਕਾਰ ਦਾ ਫਰਜ਼ ਹੁੰਦਾ ਹੈ। ਇਥੋਂ ਤੱਕ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪੁੱਜਣਾ ਪੈਂਦਾ ਹੈ। ਭਾਵੇਂ ਸੂਬੇ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ, ਇਹ ਰਵਾਇਤੀ ਸਿਆਸੀ ਨਿਯਮ ਹਨ। ਇਸੇ ਦੌਰਾਨ ਬਾਦਲ ਨੇ ਕਿਹਾ ਕਿ ਭਾਜਪਾ ਦੀ ਰੱਦ ਕੀਤੀ ਫਿਰੋਜ਼ਪੁਰ ਰੈਲੀ ਵਿੱਚ ਇਕੱਠ ਨਹੀਂ ਸੀ, ਲੋਕ ਉਥੇ ਗਏ ਨਹੀਂ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਸਪਸ਼ੱਟ ਹੋ ਗਿਆ ਕਿ ਭਾਜਪਾ ਨੂੰ ਪੰਜਾਬ ਦੇ ਲੋਕ ਨਹੀਂ ਚਾਹੁੰਦੇ ਕਿਉਂਕਿ ਭਾਜਪਾ ਨੇ ਕਿਸਾਨੀ ਨਾਲ ਬਹੁਤ ਵੱਡਾ ਧੱਕਾ ਵੀ ਕੀਤਾ ਹੈ।

RELATED ARTICLES
POPULAR POSTS