Breaking News
Home / ਪੰਜਾਬ / ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ‘ਚ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੋਫਾੜ ਨਜ਼ਰ ਆ ਰਹੀ ਹੈ।
ਪਹਿਲਾਂ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਇਸ ਨੂੰ ਲੈ ਸਵਾਲ ਚੁੱਕੇ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੈਬਨਿਟ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ ਜਦਕਿ ਫਿਰੋਜ਼ਪੁਰ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਨੇ ਇਸ ਦੇ ਲਈ ਡੀਜੀਪੀ ਨੂੰ ਜ਼ਿੰਮੇਵਾਰ ਦੱਸਿਆ ਹੈ। ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਰਾਣਾ ਗੁਰਜੀਤ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਚਾਹੇ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਰੱਖੀ ਗਈ ਰੈਲੀ ਵਿਚ ਪੰਜਾਬ ਦੀ ਜਨਤਾ ਪਹੁੰਚਦੀ ਚਾਹੇ ਨਾ ਪਹੁੰਚਦੀ ਇਹ ਉਨ੍ਹਾਂ ਦੀ ਪਾਰਟੀ ਦੀ ਦਾ ਮੁੱਦਾ ਸੀ ਪ੍ਰੰਤੂ ਪ੍ਰਧਾਨ ਮੰਤਰੀ ਦਾ ਰਸਤਾ ਰੋਕਿਆ ਜਾਣਾ ਗਲਤ ਹੈ।
ਰਾਣਾ ਗੁਰਜੀਤ ਨੇ ਕਿਹਾ ਕਿ ਡੀਜੀਪੀ ਅਤੇ ਗ੍ਰਹਿ ਮੰਤਰੀ ਨੂੰ ਇਹ ਪ੍ਰਬੰਧ ਕਰਨੇ ਚਾਹੀਦੇ ਸਨ ਅਤੇ ਪ੍ਰਧਾਨ ਮੰਤਰੀ ਲਈ ਸੇਫ ਅਤੇ ਬਦਲਵੇਂ ਰੂਟ ਦਾ ਪ੍ਰਬੰਧ ਵੀ ਰੱਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਹੋਈ ਕੁਤਾਹੀ ਲਈ ਜ਼ਿੰਮੇਵਾਰੀ ਫਿਕਸ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਪੰਜਾਬ ਸਰਕਾਰ ਦੀ ਛਵੀ ਖਰਾਬ ਹੋਈ ਹੈ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।