ਤਿੰਨਾਂ ਦਿਨਾਂ ‘ਚ ਕਮੇਟੀ ਦੇਵੇਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਅਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਰੱਖਿਆ ਗਿਆ ਹੈ। ਇਹ ਕਮੇਟੀ ਤਿੰਨ ਦਿਨ ਵਿਚ ਆਪਣੀ ਰਿਪੋਰਟ ਸੌਂਪੇਗੀ।
ਇਸੇ ਦੌਰਾਨ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਇਸ ਮਾਮਲੇ ਨੂੰ ਬਹੁਤ ਗੰਭੀਰ ਕਰਾਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ‘ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਕਮੇਟੀ ਪਹਿਲਾਂ ਇਸ ਮਾਮਲੇ ਦੀ ਘੋਖ ਕਰੇਗੀ। ਧਿਆਨ ਰਹੇ ਕਿ ਲੰਘੇ ਕੱਲ੍ਹ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਰੈਲੀ ਵਿਚ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਲਾਈ ਓਵਰ ‘ਤੇ 15 ਤੋਂ 20 ਮਿੰਟਾਂ ਤੱਕ ਘਿਰੇ ਰਹੇ ਸਨ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਪੰਜਾਬ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਸੁਪਰੀਮ ਕੋਰਟ ‘ਚ ਅਰਜ਼ੀ ਵੀ ਦਾਇਰ ਕੀਤੀ ਗਈ ਹੈ। ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸਨ ਜੱਜ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਵਰਤੀ ਗਈ ਕੋਤਾਹੀ ਨਾਲ ਜੁੜੇ ਸਾਰੇ ਸਬੂਤ ਇਕੱਠੇ ਕੀਤੇ ਜਾਣ। ਇਸ ਮਾਮਲੇ ‘ਤੇ ਚੀਫ ਜਸਟਿਸ ਦੀ ਬੈਂਚ ਭਲਕੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …