Breaking News
Home / ਪੰਜਾਬ / ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਮੁਲਾਕਾਤ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਕੋਲੋਂ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੋ ਕੁੱਝ ਵੀ ਵਾਪਰਿਆ ਉਹ ਪ੍ਰਧਾਨ ਮੰਤਰੀ ਖਿਲਾਫ਼ ਇਕ ਵੱਡੀ ਸਾਜ਼ਿਸ਼ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਖੁਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੋਦੀ ਨਾਲ ਕਿਉਂ ਨਹੀਂ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਹਾਨਾ ਬਣਾਇਆ ਗਿਆ ਕਿ ਉਹ ਕਰੋਨਾ ਮਰੀਜ਼ ਦੇ ਸੰਪਰਕ ‘ਚ ਆ ਗਏ ਸਨ, ਜਿਸ ਲਈ ਉਹ ਪ੍ਰਧਾਨ ਮੰਤਰੀ ਮੋਦੀ ਕੋਲ ਨਹੀਂ ਪਹੁੰਚ ਸਕੇ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਲੈ ਕੇ ਬਣਾਈ ਗਈ ਉਚ ਪੱਧਰੀ ਕਮੇਟੀ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇਸ ਕਮੇਟੀ ਨੂੰ ਮੁੱਢੋਂ ਖਾਰਜ ਕਰਦੇ ਹਾਂ।
ਭਾਜਪਾ ਪ੍ਰਧਾਨ ਨੇ ਸਵਾਲ ਚੁੱਕਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਕਿਸ ਥਾਂ ਤੋਂ ਲੰਘੇਗਾ ਇਹ ਖਬਰ ਕਿਸ ਨੇ ਲੀਕ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਚਾਹੁੰਦੀ ਹੀ ਨਹੀਂ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ‘ਚ ਰੈਲੀ ਕਰਨਗੇ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ‘ਚ ਸਰਕਾਰ ਨੂੰ ਚੰਗੀ ਤਰ੍ਹਾਂ ਚਲਾ ਨਹੀਂ ਸਕੇ ਜਿਸ ਕਰਕੇ ਪੰਜਾਬ ਦੀ ਜਨਤਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਨਕਾਰ ਦੇਵੇਗੀ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …