Breaking News
Home / ਪੰਜਾਬ / ਮੋਦੀ, ਕੈਪਟਨ ਤੇ ਢੀਂਡਸਾ ਦੀ ਤਿੱਕੜੀ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਏਗੀ : ਬੀਬੀ ਭੱਠਲ

ਮੋਦੀ, ਕੈਪਟਨ ਤੇ ਢੀਂਡਸਾ ਦੀ ਤਿੱਕੜੀ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਏਗੀ : ਬੀਬੀ ਭੱਠਲ

ਕਿਹਾ : ਕੈਪਟਨ ਨੇ ਮੋਦੀ ਨਾਲ ਮਿਲ ਕੇ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਦਾ ਕੀਤਾ ਘਾਣ
ਲਹਿਰਾਗਾਗਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਮੋਦੀ ਨਾਲ ਮਿਲ ਕੇ ਕੰਮ ਕੀਤਾ ਅਤੇ ਉਨ੍ਹਾਂ ਨੇ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਪੰਜਾਬ ਕਾਂਗਰਸ ਦਾ ਬਹੁਤ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਤਿੱਕੜੀ ਨੂੰ ਮੂੰਹ ਨਹੀਂ ਲਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਮੈਨ ਬੀਬੀ ਰਜਿੰਦਰ ਕੌਰ ਭੱਠਲ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਅਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਪੂਰਨ ਬਹੁਮਤ ਮਿਲਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਖੁਦ ਮੁੱਖ ਮੰਤਰੀ ਦੇ ਦਾਅਵੇਦਾਰ ਨਹੀਂ ਪ੍ਰੰਤੂ ਉਹ ਪਾਰਟੀ ਦੇ ਨੌਜਵਾਨ ਆਗੂਆਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਬੀਬੀ ਭੱਠਲ ਨੇ ਮੋਦੀ ਦੀ ਫਿਰੁੋਜ਼ਪੁਰ ਫੇਰੀ ਨੂੰ ਲੈ ਕੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਵੱਡਾ ਡਰਾਮੇਬਾਜ਼ ਅਤੇ ਉਹ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪੰਜਾਬ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਦੇ ਹੱਥ 700 ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਉਹ ਸਿਰਫ਼ ਮਗਰਮੱਛ ਦੇ ਹੰਝੂ ਵਹਾਉਣ ਲਈ ਪੰਜਾਬ ਆਇਆ ਹੈ। ਬੀਬੀ ਭੱਠਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਫਾਈਲ ਨੂੰ ਵੀ ਰਾਜਪਾਲ ਨੇ ਜਾਣਬੁੱਝ ਰੋਕਿਆ ਹੋਇਆ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਰਾਜਪਾਲ ਭਾਜਪਾ ਦੇ ਨਾਲ-ਨਾਲ ਕੈਪਟਨ ਅਤੇ ਢੀਂਡਸਾ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ।

Check Also

ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਲੱਗਿਆ ਵੱਡਾ ਸਦਮਾ

ਪੁੱਤਰ ਕੰਵਰ ਮੱਕੜ ਦਾ ਹੋਇਆ ਦੇਹਾਂਤ ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ …