ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਹਨ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਧਰਨਿਆਂ ਨੂੰ ਹੋਰ ਮਘਾ ਦਿੱਤਾ ਹੈ।
ਕਿਸਾਨਾਂ ਵੱਲੋਂ ਅਧਿਕਾਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਦੇ 800 ਤੋਂ ਵੱਧ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਖਦੇ ਕਿਸਾਨ ਮਸਲਿਆਂ ਸੰਬੰਧੀ ਲਗਾਤਾਰ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ ਵਿਰੁੱਧ ਰੋਸ ਵਜੋਂ 15 ਜ਼ਿਲ੍ਹਿਆਂ ਵਿੱਚ 12 ਡਿਪਟੀ ਕਮਿਸ਼ਨਰ ਅਤੇ ਚਾਰ ਐੱਸਡੀਐੱਮ ਦਫ਼ਤਰਾਂ ਦਾ ਦਿਨ-ਰਾਤ ਘਿਰਾਓ ਜਾਰੀ ਰਿਹਾ। ਇਕੱਠਾਂ ਨੂੰ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …