Breaking News
Home / ਪੰਜਾਬ / ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਵਾਲੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਵਾਲੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੇਂਦਰੀ ਜਾਂਚ ਟੀਮ ਨੇ ਕਾਫਲਾ ਰੋਕੇ ਜਾਣ ਵਾਲੀ ਥਾਂ ‘ਤੇ ਪਹੁੰਚ ਕੇ ਕੀਤੀ ਜਾਂਚ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਰੋਕੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਘਟਨਾ ਨੂੰ ਲੈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਭਾਵੇਂ ਇਹ ਮਾਮਲਾ ਅਣਪਛਾਤੇ ਵਿਅਕਤੀਆਂ ਖਿਲਾਫ਼ ਦਰਜ ਕੀਤਾ ਗਿਆ ਪਰ ਪੁਲਿਸ ਵੱਲੋਂ ਧਰਨਾਕਾਰੀਆਂ ਦੀ ਸ਼ਨਾਖਤ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਸੰਭਵ ਹੈ ਕਿ ਜਾਂਚ ਤੋਂ ਬਾਅਦ ਗ੍ਰਿਫ਼ਤਾਰੀਆਂ ਦਾ ਦੌਰਾ ਵੀ ਸ਼ੁਰੂ ਹੋ ਸਕਦਾ ਹੈ। ਉਧਰ ਕੇਂਦਰ ਸਰਕਾਰ ਦੀ ਤਿੰਨ ਮੈਂਬਰੀ ਜਾਂਚ ਟੀਮ ਅੱਜ ਪੰਜਾਬ ਪਹੁੰਚੀ ਜੋ ਸਭ ਤੋਂ ਪਹਿਲਾਂ ਉਸ ਜਗ੍ਹਾ ਗਈ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਿਆ ਗਿਆ ਸੀ। ਇਥੇ ਪੰਜਾਬ ਦੇ ਪੁਲਿਸ ਦੇ ਅਫ਼ਸਰ ਵੀ ਮੌਜੂਦ ਸਨ। ਜਾਂਚ ਟੀਮ ਨੇ ਇਥੇ ਦੇਖਿਆ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਜਿੱਥੇ ਰੁਕਿਆ ਸੀ, ਉਸ ਦੇ ਚਾਰੇ ਪਾਸੇ ਕੀ ਸੀ, ਪ੍ਰਧਾਨ ਮੰਤਰੀ ਦੀ ਕਾਰ ਤੋਂ ਪ੍ਰਦਰਸ਼ਨਕਾਰੀ ਕਿੰਨੀ ਦੂਰੀ ‘ਤੇ ਸਨ ਅਤੇ ਇਸ ਦੌਰਾਨ ਉਥੇ ਕਿੰਨੀ ਪੁਲਿਸ ਤਾਇਨਾਤ ਸੀ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …