ਕਿਹਾ : ਨਫ਼ਰਤ ਫੈਲਾਉਣ ਵਾਲਿਆ ਖਿਲਾਫ਼ ਹੋਏ ਦੇਸ਼ ਧ੍ਰੋਹ ਦਾ ਮਾਮਲਾ ਦਰਜ
ਤਲਵੰਡੀ ਸਾਬੋ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਦਭਾਗਾ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਤਾਲਮੇਲ ਦੀ ਘਾਟ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਿੱਖਾਂ ਨੂੰ ਟਾਰਗੇਟ ਕੀਤਾ ਜਾਣਾ ਗਲਤ ਹੈ। ਨਫ਼ਰਤ ਦੇ ਅੱਤਵਾਦ ‘ਤੇ ਕੇਂਦਰ ਨੂੰ ਨਕੇਲ ਕਸਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਨਫ਼ਰਤ ਦਾ ਅੱਤਵਾਦ ਫੈਲਾਉਣ ਵਾਲਿਆਂ ਖਿਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਜਾਣ ਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਉਸ ਖਿਲਾਫ਼ ਗਲਤ ਪ੍ਰਚਾਰ ਕਰਨਾ ਵੀ ਅੱਤਵਾਦ ਹੈ ਅਤੇ ਇਸ ਤਰ੍ਹਾਂ ਦਾ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੋ ਵੀ ਘਟਨਾਕ੍ਰਮ ਵਾਪਰਿਆ ਇਸ ਨੂੰ ਸਿੱਖ ਕੌਮ ਨਾਲ ਜੋੜ ਨਹੀਂ ਵੇਖਿਆ ਜਾਣਾ ਚਾਹੀਦਾ। ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦਾ ਹੈ ਜਦਕਿ ਸਿੱਖਾਂ ਖਿਲਾਫ਼ ਸੋਸ਼ਲ ਮੀਡੀਆ ‘ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਮੰਦਭਾਗਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …