Breaking News
Home / ਭਾਰਤ / ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ-ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਰਿਕਾਰਡ ਸੰਭਾਲਣ ਦਾ ਹੁਕਮ

ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ-ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਰਿਕਾਰਡ ਸੰਭਾਲਣ ਦਾ ਹੁਕਮ

ਅਗਲੀ ਸੁਣਵਾਈ 10 ਜਨਵਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸ਼ਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ। ਸੁਪਰੀਮ ਕੋਰਟ ਵੱਲੋਂ ਹੁਣ ਇਸ ਮਾਮਲੇ ‘ਤੇ 10 ਜਨਵਰੀ ਸੋਮਵਾਰ ਨੂੰ ਸੁਣਵਾਈ ਕਰੇਗਾ। ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਈ ਦੇ ਮਾਮਲੇ ‘ਚ ਸੁਣਵਾਈ ਦੇ ਦੌਰਾਨ ਕੇਂਦਰ ਨੇ ਰਾਜ ਸਰਕਾਰ ‘ਤੇ ਕੋਈ ਗੰਭੀਰ ਆਰੋਪ ਲਗਾਏ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਕਿਹਾ ਗਿਆ ਕਿ ਪ੍ਰਧਾਨ ਦੀ ਸੁਰੱਖਿਆ ਦਾ ਮਾਮਲਾ ਬਹੁਤ ਗੰਭੀਰ ਹੈ। ਇਸ ਨੇ ਸਾਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸ਼ਰਮਿੰਦਾ ਕੀਤਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਇਹ ਮਾਮਲਾ ਖਤਰਨਾਕ ਰੂਪ ਵਿਚ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ ‘ਤੇ ਸਵਾਲ ਚੁੱਕਦਿਆਂ ਕੇਂਦਰ ਨੇ ਕਿਹਾ ਕਿ ਪੰਜਾਬ ਦਾ ਗ੍ਰਹਿ ਸਕੱਤਰ ਵੀ ਇਸ ਜਾਂਚ ਦੇ ਘੇਰੇ ਵਿਚ ਆਉਂਦਾ ਹੈ ਇਸ ਲਈ ਉਹ ਜਾਂਚ ਕਮੇਟੀ ਦਾ ਹਿੱਸਾ ਨਹੀਂ ਬਣ ਸਕਦਾ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਹ ਮਾਮਲਾ ਸੀਮਾ ਪਾਰ ਅੱਤਵਾਦ ਦਾ ਹੈ ਇਸ ਲਈ ਐਨ ਆਈ ਏ ਅਧਿਕਾਰੀ ਜਾਂਚ ‘ਚ ਸਹਾਇਤਾ ਕਰ ਸਕਦੇ ਹਨ। ਉਥੇ ਹੀ ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਅਸੀਂ ਇਸ ਦੀ ਜਾਂਚ ਲਈ ਕਮੇਟੀ ਬਣਾਈ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …