22.6 C
Toronto
Saturday, September 12, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਚੋਣ ਮੈਦਾਨ ‘ਚ ਉਤਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਵਿਚ ਜਲੰਧਰ ਕੇਂਦਰੀ ਤੋਂ ਰਮਨ ਅਰੋੜਾ, ਗੁਰੂ ਹਰ ਸਹਾਏ ਤੋਂ ਫੌਜਾ ਸਿੰਘ ਅਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰਾਂ ਦੀ ਗਿਣਤੀ 104 ਹੋਈ ਹੈ। ਉਮੀਦਵਾਰਾਂ ਦੀ ਸੂਚੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਜਾਰੀ ਕੀਤੀ ਗਈ। ਧਿਆਨ ਰਹੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਹਾਲੇ ਤੱਕ ਮੁੱਖ ਮੰਤਰੀ ਚਿਹਰਾ ਦਾ ਐਲਾਨ ਨਹੀਂ ਕੀਤਾ ਗਿਆ। ਜਦਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀ ਵੱਲੋਂ ਇਹ ਕਿਹਾ ਕਿ ਜਾ ਰਿਹਾ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਅਤੇ ਸਿੱਖ ਉਮੀਦਵਾਰ ਨੂੰ ਹੀ ਬਣਾਇਆ ਜਾਵੇਗਾ।

 

RELATED ARTICLES
POPULAR POSTS