Breaking News
Home / ਭਾਰਤ / ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣਾਵੀ ਖਰਚ ਦੀ ਹੱਦ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨੂੰ ਵਧਾ ਦਿੱਤਾ ਹੈ। ਇਸ ਦੇ ਤਹਿਤ ਲੋਕ ਸਭਾ ਚੋਣਾਂ ‘ਚ ਉਮੀਦਵਾਰ ਹੁਣ 70 ਲੱਖ ਦੀ ਜਗ੍ਹਾ 95 ਲੱਖ ਰੁਪਏ ਤਕ ਖਰਚ ਕਰ ਸਕਣਗੇ। ਜਦੋਂਕਿ ਵਿਧਾਨ ਸਭਾ ਚੋਣਾਂ ‘ਚ 28 ਲੱਖ ਥਾਂ ਦੀ ਉਮੀਦਵਾਰ ਹੁਣ 40 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਹਾਲਾਂਕਿ, ਗੋਆ, ਅਰੁਣਾਚਲ ਪ੍ਰਦੇਸ਼, ਸਿੱਕਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ‘ਚ ਜਿੱਥੇ ਲੋਕ ਸਭਾ ਚੋਣਾਂ ‘ਚ ਉਮੀਦਵਾਰਾਂ ਦੇ ਖਰਚ ਦੀ ਹੱਦ 54 ਲੱਖ ਰੁਪਏ ਸੀ, ਉਥੇ ਵੀ ਉਮੀਦਵਾਰ ਹੁਣ 75 ਲੱਖ ਰੁਪਏ ਖਰਚ ਕਰ ਸਕੇਗਾ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਮੰਗ ਨੂੰ ਦੇਖਦੇ ਹੋਏ ਚੋਣ ਖਰਚ ਦੀ ਹੱਦ ‘ਚ ਵਾਧਾ ਕੀਤਾ ਹੈ। ਕਮਿਸ਼ਨ ਅਨੁਸਾਰ, 2014 ਦੇ ਮੁਕਾਬਲੇ ਸਾਰੇ ਰਾਜਾਂ ‘ਚ ਵੋਟਰਾਂ ਦੀ ਗਿਣਤੀ ਵੀ ਵਧੀ ਹੈ ਅਤੇ ਨਾਲ ਹੀ ਮਹਿੰਗਾਈ ‘ਚ ਵੀ ਵਾਧਾ ਹੋਇਆ ਹੈ। ਇਸ ਨੂੰ ਵੇਖਦੇ ਹੋਏ ਇਹ ਫ਼ੈਸਲਾ ਕੀਤਾ ਗਿਆਾ ਹੈ। ਚੋਣ ਕਮਿਸ਼ਨ ਨੇ ਇਸ ਨੂੰ ਲੈ ਕੇ ਇਕ ਉੱਚ ਪੱਧਰੀ ਕਮੇਟੀ ਵੀ ਬਣਾਈ ਸੀ, ਜਿਸ ਦੀ ਸਿਫ਼ਾਰਸ਼ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।
ਕਮਿਸ਼ਨ ਨੇ ਇਸ ਸਬੰਧੀ ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਮੰਤਰਾਲੇ ਨੇ ਵੀਰਵਾਰ ਨੂੰ ਚੋਣ ਖਰਚ ‘ਚ ਵਾਧੇ ਦੇ ਹੱਦ ਨੂੰ ਨੋਟੀਫਾਈ ਕਰ ਦਿੱਤਾ ਹੈ। ਖ਼ਾਸ ਗੱਲ ਇਹ ਚੋਣ ਖਰਚ ਦੀ ਹੱਦ ‘ਚ ਕੀਤਾ ਗਿਆ ਇਹ ਵਾਧਾ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀਆਂ ਸਾਰੀਆਂ ਚੋਣਾਂ ‘ਚ ਲਾਗੂ ਹੋਵੇਗਾ। ਕਮਿਸ਼ਨ ਅਨੁਸਾਰ, 2014 ‘ਚ ਖਰਚ ਦੀ ਹੱਦ ਨੂੰ ਵਧਾਇਆ ਗਿਆ ਸੀ। ਸੰਨ 2020 ‘ਚ ਇਸ ‘ਚ ਦਸ ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ। ਪਰ ਇਸ ਦੀ ਨਵੇਂ ਸਿਰੇ ਤੋਂ ਸੋਧ ਕਰਨ ਦੀ ਮੰਗ ਉੱਠ ਰਹੀ ਸੀ।

 

Check Also

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : …