ਚੰਡੀਗੜ੍ਹ/ਬਿੳੂਰੋ ਨਿੳੂਜ਼
ਡਰੱਗ ਮਾਮਲੇ ’ਚ ਘਿਰੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਅਗਾੳੂਂ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਕਾਂਗਰਸ ਇਸ ਮਾਮਲੇ ਨੂੰ ਚੁਣਾਵੀ ਮੁੱਦਾ ਬਣਾ ਰਹੀ ਸੀ। ਮਜੀਠੀਆ ਨੂੰ ਅਗਾੳੂਂ ਜ਼ਮਾਨਤ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੇ ਚੁੱਪੀ ਸਾਧ ਲਈ ਹੈ। ਇਸ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਜੀਠੀਆ ਨੂੰੂ ਸਿਰਫ ਅਗਾੳੂਂ ਜ਼ਮਾਨਤ ਮਿਲੀ ਹੈ, ਕੇਸ ਅਜੇ ਖਤਮ ਨਹੀਂ ਹੋਇਆ। ਧਿਆਨ ਰਹੇ ਕਿ ਮਜੀਠੀਆ ਨੂੰ ਬੁੱਧਵਾਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਵੀ ਲੰਬੇ ਸਮੇਂ ਤੋਂ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਦੀ ਜਿੱਦ ਅੱਗੇ ਚੰਨੀ ਸਰਕਾਰ ਝੁਕੀ ਅਤੇ ਮੁਹਾਲੀ ਸਥਿਤ ਕ੍ਰਾਈਮ ਬ੍ਰਾਂਚ ਪੁਲਿਸ ਥਾਣੇ ਵਿਚ ਮਜੀਠੀਆ ਖਿਲਾਫ ਕੇਸ ਦਰਜ ਕਰ ਲਿਆ ਗਿਆ ਸੀ। ਸਿੱਧੂ ਇਹ ਵੀ ਕਹਿੰਦੇ ਰਹੇ ਹਨ ਕਿ ਮਜੀਠੀਆ ਖਿਲਾਫ ਕੇਸ ਦਰਜ ਕਰਨ ਨਾਲ ਕੁਝ ਨਹੀਂ ਹੋਣਾ ਬਲਕਿ ਮਜੀਠੀਆ ਨੂੰ ਗਿ੍ਰਫਤਾਰ ਕਰਨਾ ਚਾਹੀਦਾ ਹੈ।