6.7 C
Toronto
Thursday, November 6, 2025
spot_img
Homeਪੰਜਾਬਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਡਰੱਗ ਮਾਮਲੇ ’ਚ ਜ਼ਮਾਨਤ ਹੋਈ ਮਨਜੂਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਡਰੱਗ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਸਵੇਰੇ 11 ਵਜੇ ਬਿਕਰਮ ਮਜੀਠੀਆ ਜਾਂਚ ਵਿਚ ਸ਼ਾਮਲ ਹੋਣਗੇ। ਹਾਈਕੋਰਟ ਨੇ ਸਾਫ ਕਰ ਦਿੱਤਾ ਹੈ ਕਿ ਇਸ ਦੌਰਾਨ ਪੰਜਾਬ ਪੁਲਿਸ ਮਜੀਠੀਆ ਨੂੰ ਗਿ੍ਰਫਤਾਰ ਨਹੀਂ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜਨਵਰੀ ਨੂੰ ਹੋਵੇਗੀ।
ਸੁਣਵਾਈ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ. ਚਿਦੰਬਰਮ ਨੇ ਬਹਿਸ ਕੀਤੀ। ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਚਿਦੰਬਰਮ ਨੇ ਕਰੀਬ 45 ਮਿੰਟ ਬਹਿਸ ਕੀਤੀ ਹੈ। ਇਸਦੇ ਬਾਵਜੂਦ ਅਦਾਲਤ ਨੇ ਡੀਐਸ ਸੋਬਤੀ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਈ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਅਹਿਮ ਗੱਲ ਇਹ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗ ਚੁੱਕਾ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਮਜੀਠੀਆ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।

 

RELATED ARTICLES
POPULAR POSTS