Breaking News
Home / ਪੰਜਾਬ / ਵਿਜੇ ਸਾਂਪਲਾ ਵੀ ਹੋਏ ਕਰੋਨਾ ਪਾਜ਼ੀਟਿਵ

ਵਿਜੇ ਸਾਂਪਲਾ ਵੀ ਹੋਏ ਕਰੋਨਾ ਪਾਜ਼ੀਟਿਵ

ਪੰਜਾਬ ਸਣੇ ਪੂਰੇ ਭਾਰਤ ’ਚ ਕਰੋਨਾ ਦੇ ਮਾਮਲਿਆਂ ’ਚ ਹੋਣ ਲੱਗਾ ਵੱਡਾ ਵਾਧਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਵੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ ਅਤੇ ਪੰਜਾਬ ਸਣੇ ਪੂਰੇ ਭਾਰਤ ਵਿਚ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।
ਉਧਰ ਦੂਜੇ ਪਾਸੇ ਮਹਾਰਾਸ਼ਟਰ ਵਿਚ ਪਿਛਲੇ ਚੌਵੀ ਘੰਟਿਆਂ ਦੌਰਾਨ 50 ਹਜ਼ਾਰ ਦੇ ਕਰੀਬ ਕਰੋਨਾ ਮਾਮਲੇ ਦਰਜ ਕੀਤੇ ਗਏ ਹਨ। ਇਸ ਨੂੰ ਦੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿੳੂ ਲਗਾ ਦਿੱਤਾ ਹੈ ਅਤੇ ਸਵੇਰੇ 5 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਧਾਰਾ 144 ਲਾਗੂ ਰਹੇਗੀ। ਯਾਨੀਕਿ ਦਿਨ ਸਮੇਂ ਵੀ ਇਕ ਜਗ੍ਹਾ ’ਤੇ ਪੰਜ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਨਵੇਂ ਨਿਰਦੇਸ਼ ਮੁਤਾਬਕ ਸਕੂਲ, ਕਾਲਜ ਵੀ 15 ਫਰਵਰੀ ਤੱਕ ਬੰਦ ਕਰ ਦਿੱਤੇ ਗਏ ਹਨ ਅਤੇ ਬਿਨਾ ਕੰਮ ਤੋਂ ਘਰ ਤੋਂ ਬਾਹਰ ਨਿਕਲਣ ’ਤੇ ਪਾਬੰਦੀ ਹੈ। ਧਿਆਨ ਰਹੇ ਕਿ ਭਾਰਤ ਵਿਚ ਕਰੋਨਾ ਦੀ ਤੀਜੀ ਲਹਿਰ ਦਾ ਕਹਿਰ ਚੱਲ ਰਿਹਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਦੋ ਲੱਖ ਦੇ ਕਰੀਬ ਕਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …