ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ
‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਦਾ ਇਸ ਮਹੀਨੇ 18 ਸਤੰਬਰ ਦਿਨ ਐਤਵਾਰ ਨੂੰ ਹੋਣ ਵਾਲਾ ਸਮਾਗ਼ਮ ਪੰਜਾਬੀ ਮਾਂ-ਬੋਲੀ ਦੇ ਉੱਘੇ ਸ਼ਾਇਰ ਪ੍ਰੋ. ਮੋਹਨ ਸਿੰਘ ਜਿਨ੍ਹਾਂ ਨੇ ਪੰਜਾਬੀ ਕਵਿਤਾ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਵਿੱਚ ਅਹਿਮ ਯੋਗਦਾਨ ਪਾਇਆ, ਦੀ ਨਿੱਘੀ ਯਾਦ ਨੂੰ ਸਮੱਰਪਿਤ ਹੋਵੇਗਾ ।ਇੱਥੇ ਇਹ ਜ਼ਿਕਰਯੋਗ ਹੈ ਕਿ ਇਸੇ ਮਹੀਨੇ ਦੀ 20 ਤਰੀਕ ਨੂੰ ਉਨ੍ਹਾਂ ਦਾ ਜਨਮ-ਦਿਵਸ ਹੈ ਅਤੇ ਸਭਾ ਵੱਲੋਂ ਇਸ ਤੋਂ ਦੋ ਦਿਨ ਪਹਿਲਾਂ ਇਸ ਸਮਾਗ਼ਮ ਵਿੱਚ ਉਨ੍ਹਾਂ ਦੀਆਂ ਕਾਵਿ-ਕਿਰਤਾਂ ਅਤੇ ਪੰਜਾਬੀ ਕਵਿਤਾ ਵਿੱਚ ਉਨ੍ਹਾਂ ਦੀ ਮਹਾਨ ਦੇਣ ਨੂੰ ਮੁੜ ਤਾਜ਼ਾ ਕੀਤਾ ਜਾਵੇਗਾ। ਇਸ ਸਬੰਧੀ ਸਭਾ ਦੇ ਮੈਂਬਰ ਪ੍ਰੋ. ਜਗੀਰ ਸਿੰਘ ਕਾਹਲੋਂ ਵਿਸਥਾਰ-ਪੂਰਵਕ ਆਪਣੇ ਵਿਚਾਰ ਪੇਸ਼ ਕਰਨਗੇ। ਉਪਰੰਤ, ਇਸ ਦੇ ਬਾਰੇ ਹੋਰ ਮੈਂਬਰਾਂ ਵੱਲੋਂ ਇਸ ਦੇ ਬਾਰੇ ਚਰਚਾ ਕੀਤੀ ਜਾਏਗੀ।
ਸਮਾਗ਼ਮ ਦੇ ਦੂਸਰੇ ਭਾਗ ਵਿੱਚ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਕਵੀਆਂ ਅਤੇ ਗਾਇਕਾਂ ਵੱਲੋਂ ਪ੍ਰੋ. ਮੋਹਨ ਸਿੰਘ ਦੀਆਂ ਰਚਨਾਵਾਂ ਅਤੇ ਹੋਰ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਸਮਾਗ਼ਮ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਨਿਸਚਿਤ ਜਗ੍ਹਾ 2250 ਬੋਵੇਰਡ ਡਰਾਈਵ (ਈਸਟ) ਸਥਿਤ ‘ਹੋਮ ਲਾਈਫ਼ ਰਿਅਲਟੀ’ ਦੇ ਮੀਟਿੰਗ ਹਾਲ (ਬੇਸਮੈਂਟ) ਵਿੱਚ ਹੋਵੇਗੀ। ਸਮੂਹ-ਮੈਂਬਰਾਂ ਅਤੇ ਸਾਹਿਤ-ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 905-497-1216, 647-567-9128 ਜਾਂ 416-904-3500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਉੱਘੇ ਪੰਜਾਬੀ ਕਵੀ ਪ੍ਰੋ. ਮੋਹਨ ਸਿੰਘ ਨੂੰ ਸਮਰਪਿਤ ‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਦਾ ਸਤੰਬਰ ਸਮਾਗ਼ਮ 18 ਨੂੰ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …