Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਚੋਣ ਨਿਸ਼ਾਨ ’ਤੇ ਕਾਂਗਰਸ ਦਾ ਤੰਜ

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਚੋਣ ਨਿਸ਼ਾਨ ’ਤੇ ਕਾਂਗਰਸ ਦਾ ਤੰਜ

ਕੈਪਟਨ ਲਈ ਗੋਲ ਕਰਨਾ ਔਖਾ ਕੰਮ : ਪਰਗਟ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ ਹਾਕੀ ਅਤੇ ਬਾਲ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਬੱਸ ਹੁਣ ਗੋਲ ਕਰਨਾ ਬਾਕੀ ਹੈ। ਉਧਰ ਕਾਂਗਰਸੀ ਵਿਧਾਇਕ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਚੋਣ ਨਿਸ਼ਾਨ ਹਾਕੀ ਅਤੇ ਬਾਲ ਸਬੰਧੀ ਤੰਜ ਕਸਦਿਆਂ ਕਿਹਾ ਕਿ ਹਾਕੀ ਦੇ ਨਵੇਂ ਖਿਡਾਰੀ ਕੈਪਟਨ ਅਮਰਿੰਦਰ ਸਿੰਘ ਲਈ ਗੋਲ ਕਰਨਾ ਔਖਾ ਕੰਮ ਹੈ। ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਕਪਤਾਨ ਹਨ। ਉਨ੍ਹਾਂ ਦੀ ਅਗਵਾਈ ਵਿਚ ਭਾਰਤੀ ਹਾਕੀ ਟੀਮ ਨੇ 1992 ’ਚ ਬਾਰਸੀਲੋਨਾ ਉਲੰਪਿਕ ਅਤੇ 1996 ’ਚ ਐਟਲਾਂਟਾ ਉਲੰਪਿਕ ’ਚ ਹਿੱਸਾ ਲਿਆ ਸੀ। ਇਸੇ ਲਈ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਮਿਲੇ ਚੋਣ ਨਿਸ਼ਾਨ ’ਤੇ ਕੁਮੈਂਟ ਕਰਨ ਤੋਂ ਰਹਿ ਨਾ ਸਕੇ। ਧਿਆਨ ਰਹੇ ਕਿ ਪਰਗਟ ਸਿੰਘ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਪੁਰਾਣੀ ਜੰਗ ਛਿੜੀ ਹੋਈ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਉਦੋਂ ਵੀ ਪਰਗਟ ਸਿੰਘ ਉਨ੍ਹਾਂ ’ਤੇ ਹਮਲੇ ਕਰਦੇ ਰਹਿੰਦੇ ਸਨ। ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਦਾ ਕਰੀਬੀ ਵੀ ਮੰਨਿਆ ਜਾਂਦਾ ਹੈ। ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਕਾਂਗਰਸ ’ਚ ਬਗਾਵਤ ਹੋਈ ਤਾਂ ਉਸ ਵਿਚ ਵੀ ਪਰਗਟ ਸਿੰਘ ਸ਼ਾਮਲ ਸਨ। ਉਨ੍ਹਾਂ ਨੇ ਖੁੱਲ੍ਹ ਕੇ ਕੈਪਟਨ ਖਿਲਾਫ਼ ਮੋਰਚਾ ਖੋਲ੍ਹਿਆ ਸੀ, ਜਿਸ ਦੇ ਇਨਾਮ ਵਜੋਂ ਚੰਨੀ ਮੰਤਰੀ ਮੰਡਲ ਵਿਚ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਨੂੰ ਖੇਡ ਵਿਭਾਗ ਵੀ ਦਿੱਤਾ ਗਿਆ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …