Breaking News
Home / ਪੰਜਾਬ / ਮਜੀਠੀਆ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਟੇਕਿਆ ਮੱਥਾ

ਮਜੀਠੀਆ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਟੇਕਿਆ ਮੱਥਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਮਜੀਠੀਆ ਨੇ ਪੰਚਕੂਲਾ ਵਿਖੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮਜੀਠੀਆ ਨਾਲ ਉਨ੍ਹਾਂ ਦੇ ਵਕੀਲ ਅਤੇ ਅਕਾਲੀ ਦਲ ਦੇ ਸਮਰਥਕ ਵੀ ਹਾਜ਼ਰ ਰਹੇ। ਧਿਆਨ ਰਹੇ ਕਿ ਬਿਕਰਮ ਮਜੀਠੀਆ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਲੰਘੀ 20 ਦਸੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਵਲੋਂ ਮਜੀਠੀਆ ਨੂੰ ਗਿ੍ਰਫਤਾਰ ਕਰਨ ਲਈ ਛਾਪੇ ਵੀ ਮਾਰੇ ਜਾ ਰਹੇ ਸਨ, ਪਰ ਊਹ ਰੂਪੋਸ਼ ਹੋ ਗਏ ਸਨ।
ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਦੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਕੁਝ ਸ਼ਰਤਾਂ ਤਹਿਤ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਮਜੀਠੀਆ ਦੇਸ਼ ਛੱਡ ਕੇ ਬਾਹਰ ਨਹੀਂ ਜਾ ਸਕਦੇ। ਉਨ੍ਹਾਂ ਦਾ ਮੋਬਾਇਲ ਫੋਨ ਵੀ ਹਰ ਸਮੇਂ ਔਨ ਰਹਿਣਾ ਚਾਹੀਦਾ ਹੈ। ਉਨ੍ਹਾਂ ਨੂੰ ਵਟਸਅਪ ਦੇ ਜ਼ਰੀਏ ਜਾਂਚ ਏਜੰਸੀ ਨੂੰ ਆਪਣੀ ਲਾਈਵ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ। ਧਿਆਨ ਰਹੇ ਕਿ ਮੁਹਾਲੀ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਹੁਣ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜਨਵਰੀ ਨੂੰ ਹੋਵੇਗੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …