ਕਿਹਾ : ਪੰਜਾਬ ਨੂੰ ਗੰਭੀਰ ਤੇ ਚੁਣੌਤੀਆਂ ਨਾਲ ਨਜਿੱਠਣ ਵਾਲੇ ਮੁੱਖ ਮੰਤਰੀ ਦੀ ਲੋੜ
ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪ੍ਰੰਤੂ ਪੰਜਾਬ ਕਾਂਗਰਸ ’ਚ ਪੈਦਾ ਹੋਇਆ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਕੀਤੇ ਗਏ ਟਵੀਟ ਨੇ ਪੰਜਾਬ ਕਾਂਗਰਸ ’ਚ ਖਲਬਲੀ ਮਚਾ ਦਿੱਤੀ ਹੈ। ਤਿਵਾੜੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜਿਸ ਕੋਲ ਪੰਜਾਬ ਦੀਆਂ ਚੁਣੌਤੀਆਂ ਦਾ ਹੱਲ ਹੋਵੇ ਅਤੇ ਸਖਤ ਫੈਸਲੇ ਲੈਣ ਦੇ ਸਮਰੱਥ ਹੋਵੇ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ। ਤਿਵਾੜੀ ਨੇ ਇਸ ਟਵੀਟ ਰਾਹੀਂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਇਆ ਹੈ ਉਥੇ ਹੀ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਬਿਲਕੁਲ ਸਿਰ ’ਤੇ ਆ ਚੁੱਕੀਆਂ ਹਨ ਅਤੇ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਨੀਸ਼ ਤਿਵਾੜੀ ਵੱਲੋਂ ਇਹ ਟਵੀਟ ਕਰਕੇ ਕਾਂਗਰਸੀ ਆਗੂਆਂ ਨੂੰ ਨਸੀਹਤ ਦੇ ਕੇ ਕਾਂਗਰਸ ਦੇ ਭਲੇ ਲਈ ਸੋਚਿਆ ਹੈ ਪ੍ਰੰਤੂ ਧੜੇਬੰਦੀ ਦਾ ਸ਼ਿਕਾਰ ਹੋ ਚੁੱਕੀ ਪੰਜਾਬ ਕਾਂਗਰਸ ਇਸ ਟਵੀਟ ਤੋਂ ਬਾਅਦ ਹੋਰ ਵੰਡੀ ਜਾਵੇਗੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …