12.6 C
Toronto
Wednesday, October 15, 2025
spot_img
Homeਪੰਜਾਬਬੇਅਦਬੀ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਸਖਤ ਸਜ਼ਾ : ਕੇਜਰੀਵਾਲ

ਬੇਅਦਬੀ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਸਖਤ ਸਜ਼ਾ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਕੀਤੇ ਵੱਡੇ ਵਾਅਦੇ
ਚੰਡੀਗੜ੍ਹ/ਬਿਊਰੋ ਨਿਊਜ਼ :
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਅੱਜ ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਮੁਹਾਲੀ ਪਹੁੰਚੇ। ਜਿੱਥੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਮੁੜ ਬੇਅਦਬੀ ਦੀ ਘਟਨਾ ਨਾ ਵਾਪਰ ਸਕੇ। ਕੇਜਰੀਵਾਲ ਨੇ ਟਿਕਟਾਂ ਵੇਚਣ ਦੇ ਮਾਮਲੇ ’ਤੇ ਬੋਲਦਿਆਂ ਕਿਹਾ ਕਿ ਸਿਆਸੀ ਰੰਜਿਸ਼ ਤੇ ਤਹਿਤ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ’ਤੇ ਇਸ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਪ੍ਰੰਤੂ ਇਸ ਗੱਲ ਨੂੰ ਕੋਈ ਸਾਬਤ ਕਰਕੇ ਦਿਖਾਏ।
ਕਿਸਾਨ ਜਥੇਬੰਦੀਆਂ ਵੱਲੋਂ ਬਣਾਈ ਗਈ ਪਾਰਟੀ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਨਾਲ ਸਾਡਾ ਤਾਲਮੇਲ ਨਹੀਂ ਬੈਠਿਆ ਜਿਸ ਕਰਕੇ ਗੱਠਜੋੜ ਦੀ ਗੱਲ ਸਿਰੇ ਨਹੀਂ ਚੜ੍ਹ ਸਕੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜਿਸ ਤੋਂ ਬਾਅਦ ਅਸੀਂ ਪੰਜਾਬ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ 10 ਸੂਤਰੀ ਪੰਜਾਬ ਮਾਡਲ ਤਿਆਰ ਕੀਤਾ ਹੈ। ਅਸੀਂ ਮਿਲ ਕੇ ਅਜਿਹਾ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਵਿਦੇਸ਼ਾਂ ’ਚ ਗਏ ਪੰਜਾਬੀ ਨੌਜਵਾਨ 5 ਸਾਲਾਂ ’ਚ ਆਪਣੇ ਦੇਸ਼ ਪਰਤ ਆਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਸਬੰਧੀ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ।

 

RELATED ARTICLES
POPULAR POSTS