7 C
Toronto
Wednesday, November 26, 2025
spot_img
Homeਭਾਰਤਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਕਰੋਨਾ ਦੀ ਲਪੇਟ ’ਚ

ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਕਰੋਨਾ ਦੀ ਲਪੇਟ ’ਚ

ਰੱਖਿਆ ਮੰਤਰੀ ਸਮੇਤ ਤਿੰਨ ਮੁੱਖ ਮੰਤਰੀਆਂ ਨੂੰ ਵੀ ਹੋਇਆ ਕਰੋਨਾ
ਨਵੀਂ ਦਿੱਲੀ/ਬਿਊਰੋ ਨਿਊਜ਼ :
ਦੇਸ਼ ’ਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਲੰਘੇ 24 ਘੰਟੇ ਦੌਰਾਨ ਆਏ ਅੰਕੜਿਆਂ ਅਨੁਸਾਰ ਕਰੋਨਾ ਪੀੜਤਾਂ ਦੀ ਗਿਣਤੀ 2 ਲੱਖ ਨੂੰ ਢੁੱਕ ਗਈ ਹੈ। ਤੁਸੀਂ ਵੀ ਕਰੋਨਾ ਵਾਇਰਸ ਨੂੰ ਹਲਕੇ ’ਚ ਨਾ ਲਓ ਕਿਉਂਕਿ ਇਹ ਵਾਇਰਸ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਚੁੱਕਿਆ ਹੈ ਜਿਨ੍ਹਾਂ ਵਿਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕੈਬਨਿਟ ਮੰਤਰੀ ਨਿਤਿਨ ਗਡਕਰੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਅਖਿਲੇਸ਼ ਯਾਦਵ, ਨਿਤਿਸ਼ ਕੁਮਾਰ, ਅਸ਼ੋਕ ਗਹਿਲੋਤ, ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਮਸ਼ਹੂਰ ਗਾਇਕਾ ਅਤੇ ਭਾਰਤ ਰਤਨ ਲਤਾ ਮੰਗੇਸ਼ਕਰ ਦੀ ਵੀ ਕਰੋਨਾ ਰਿਪੋਰਟ ਪਾਜੇਟਿਵ ਆਈ ਹੈ। ਲਤਾ ਮੰਗੇਸ਼ਕਰ ਦੀ ਉਮਰ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਨੂੰ ਮੰੁਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਏਕਤਾ ਕਪੂਰ, ਕਰੀਨਾ ਕਪੂਰ, ਅਰਜਨ ਕਪੂਰ ਆਦਿ ਫ਼ਿਲਮੀ ਹਸਤੀਆਂ ਵੀ ਕਰੋਨਾ ਦੀ ਲਪੇਟ ਵਿਚ ਆ ਚੁੱਕੀਆਂ ਹਨ। ਤਾਜਾ ਰਿਪੋਰਟਾਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਪੋਰਟ ਵੀ ਕਰੋਨਾ ਪਾਜੇਟਿਵ ਆਈ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਸਿਸਵਾਂ ਫਾਰਮ ਹਾਊਸ ਵਿਖੇ ਇਕਾਂਤਵਾਸ ਕਰ ਲਿਆ ਹੈ।

 

RELATED ARTICLES
POPULAR POSTS