15 ਜਨਵਰੀ ਤੋਂ ਬਾਅਦ ਕੀਤਾ ਜਾ ਸਕਦਾ ਹੈ ਐਲਾਨ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰ ਸਕਦੇ ਹਨ। ਲੁਧਿਆਣਾ ਦੇ ਆਤਮ ਨਗਰ ਅਤੇ ਲੁਧਿਆਣਾ ਸਾਊਥ ਤੋਂ ਚੋਣ ਲੜਨ ਵਾਲੇ ਬੈਂਸ ਭਰਾਵਾਂ ਦੀ ਗੱਠਜੋੜ ਨੂੰ ਲੈ ਕੇ ਭਾਜਪਾ ਨਾਲ ਗੱਲਬਾਤ ਲਗਭਗ ਤਹਿ ਮੰਨੀ ਜਾ ਰਹੀ ਹੈ। ਇਸ ਸਬੰਧੀ ਐਲਾਨ ਉਹ 15 ਜਨਵਰੀ ਤੋਂ ਬਾਅਦ ਇਕ ਵੱਡੀ ਰੈਲੀ ਕਰਕੇ ਕਰ ਸਕਦੇ ਹਨ। ਬੈਂਸ ਭਰਾਵਾਂ ਨਾਲ ਗੱਠਜੋੜ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਆਤਮ ਨਗਰ, ਲੁਧਿਆਣਾ ਸਾਊਥ ਅਤੇ ਗਿੱਲ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਖੜ੍ਹਾ ਨਹੀਂ ਕਰੇਗੀ। ਬਾਕੀ ਥਾਵਾਂ ’ਤੇ ਬੈਂਸ ਭਰਾਵਾਂ ਵੱਲੋਂ ਭਾਜਪਾ ਦਾ ਸਮਰਥਨ ਕੀਤਾ ਜਾਵੇਗਾ। ਫਿਲਹਾਲ ਇਹ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਕਿ ਬੈਂਸ ਭਰਾਵਾਂ ਨੂੰ ਲੁਧਿਆਣਾ ’ਚ ਕਿੰਨੀਆਂ ਸੀਟਾਂ ਦਿੱਤੀਆਂ ਜਾਣਗੀਆਂ ਪ੍ਰੰਤੂ ਇਹ ਗੱਲ ਸਾਫ਼ ਹੋ ਗਈ ਹੈ ਕਿ ਆਤਮ ਨਗਰ ਤੋਂ ਸਿਮਰਜੀਤ ਸਿੰਘ ਬੈਂਸ, ਲੁਧਿਆਣਾ ਸਾਊਥ ਬਲਵਿੰਦਰ ਸਿੰਘ ਬੈਂਸ ਅਤੇ ਗਿੱਲ ਵਿਧਾਨ ਸਭਾ ਹਲਕੇ ਤੋਂ ਗਗਨਦੀਪ ਸਿੰਘ ਕੈਂਥ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …