Breaking News
Home / ਪੰਜਾਬ / ਮਜੀਠੀਆ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ

ਮਜੀਠੀਆ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ

ਕਿਹਾ – ਜਾਂਚ ਟੀਮ ਨੂੰ ਦਿੱਤਾ ਪੂਰਾ ਸਹਿਯੋਗ
ਮੁਹਾਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਪੰਜਾਬ ਪੁਲਿਸ ਦੇ ਸਟੇਟ ਕ੍ਰਾਇਮ ਬਿਊਰੋ ਥਾਣਾ ਮੁਹਾਲੀ ਵਿੱਚ ਪਹੁੰਚੇ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕੁੱਝ ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਥਾਣੇ ਦੇ ਬਾਹਰ ਮੀਡੀਆ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਸਿਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ।
ਮਜੀਠੀਆ ਨੇ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪੰਜਾਬ ਸਰਕਾਰ ਨੇ ਉਸ ਵਿਰੁੱਧ ਝੂਠਾ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵਲੋਂ ਕੇਸ ਬਾਰੇ ਜੋ ਕੁੱਝ ਪੁੱਛਿਆ ਗਿਆ, ਉਸ ਦਾ ਸਹੀ ਜਵਾਬ ਦਿੱਤਾ ਗਿਆ ਹੈ। ਦੁਬਾਰਾ ਜਾਂਚ ਟੀਮ ਅੱਗੇ ਪੇਸ਼ ਹੋਣ ਸਬੰਧੀ ਮਜੀਠੀਆ ਨੇ ਕਿਹਾ ਪੁਲਿਸ ਜਦੋਂ ਬੁਲਾਏਗੀ, ਉਹ ਜ਼ਰੂਰ ਹਾਜ਼ਰ ਹੋ ਜਾਣਗੇ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਮੁਹਾਲੀ ਦੇ ਫੇਜ-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …