Breaking News
Home / ਭਾਰਤ / ਪੀਐਮ ਦੀ ਸੁਰੱਖਿਆ ’ਚ ਖਾਮੀਆਂ ਦੇ ਮਾਮਲੇ ਦੀ ਜਾਂਚ ਕਰੇਗੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ

ਪੀਐਮ ਦੀ ਸੁਰੱਖਿਆ ’ਚ ਖਾਮੀਆਂ ਦੇ ਮਾਮਲੇ ਦੀ ਜਾਂਚ ਕਰੇਗੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ

ਕਿਰਨ ਬੇਦੀ ਨੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਦਾ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚਲੀਆਂ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਸੁਪਰੀਮ ਕੋਰਟ ਨੇ ਐੱਨ.ਆਈ.ਏ. ਦੇ ਆਈ.ਜੀ., ਚੰਡੀਗੜ੍ਹ ਪੁਲਿਸ ਮੁਖੀ, ਵਧੀਕ ਡੀਜੀਪੀ ਪੰਜਾਬ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸੁਰੱਖਿਆ ਦਸਤਾਵੇਜ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ ਸਾਬਕਾ ਆਈ.ਪੀ.ਐਸ. ਕਿਰਨ ਬੇਦੀ ਨੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਬਾਰੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਦਾ ਸਵਾਗਤ ਕੀਤਾ ਹੈ। ਕਿਰਨ ਬੇਦੀ ਹੋਰਾਂ ਕਿਹਾ ਕਿ ਇਸ ਦੀ ਲੋੜ ਸੀ ਕਿਉਂਕਿ ਇਹ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦੋਵਾਂ ਦਾ ਬਹੁਤ ਦੁਖਦਾਈ ਵਤੀਰਾ ਸੀ ਅਤੇ ਇਹ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਬਹੁਤ ਬੁਰੀ ਮਿਸਾਲ ਕਾਇਮ ਕਰਦਾ ਹੈ।

 

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …