Breaking News
Home / ਪੰਜਾਬ / ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲੁਧਿਆਣਾ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲੁਧਿਆਣਾ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਰਾਜਪਾਲ ਬੀਐਲ ਪੁਰੋਹਿਤ ਲੁਧਿਆਣਾ ’ਚ ਲਹਿਰਾਉਣਗੇ ਤਿਰੰਗਾ
ਸੀਐਮ ਚੰਨੀ ਜਲੰਧਰ ਅਤੇ ਰੰਧਾਵਾ ਅੰਮਿ੍ਰਤਸਰ ’ਚ ਹੋਣਗੇ ਮੁੱਖ ਮਹਿਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 26 ਜਨਵਰੀ ਯਾਨੀਕਿ ਗਣਤੰਤਰ ਦਿਵਸ ’ਤੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ, ਜਿਸ ਵਿਚ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਤਿਰੰਗਾ ਲਹਿਰਾਉਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਿਰਕਤ ਕਰਨਗੇ। ਪੰਜਾਬ ਸਰਕਾਰ ਵਲੋਂ ਇਸ ਸਬੰਧੀ ਸੂਚੀ ਵੀ ਜਾਰੀ ਕੀਤੀ ਗਈ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਵਾਂਸ਼ਹਿਰ ਅਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਫਾਜ਼ਿਲਕਾ ਵਿਚ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅੰਮਿ੍ਰਤਸਰ ਅਤੇ ਡਿਪਟੀ ਸੀਐਮ ਓਪੀ ਸੋਨੀ ਬਠਿੰਡਾ ਵਿਚ ਤਿਰੰਗਾ ਲਹਿਰਾਉਣਗੇ।
ਇਸਦੇ ਚੱਲਦਿਆਂ ਬ੍ਰਹਮ ਮਹਿੰਦਰਾ ਫਤਹਿਗੜ੍ਹ ਸਾਹਿਬ, ਮਨਪ੍ਰੀਤ ਸਿੰਘ ਬਾਦਲ ਪਟਿਆਲਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਪਠਾਨਕੋਟ, ਅਰੁਣਾ ਚੌਧਰੀ ਹੁਸ਼ਿਆਰਪੁਰ ਅਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤਰਨਤਾਰਨ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਦੌਰਾਨ ਰਾਣਾ ਗੁਰਜੀਤ ਸਿੰਘ ਗੁਰਦਾਸਪੁਰ, ਰਜੀਆ ਸੁਲਤਾਨਾ ਸੰਗਰੂਰ, ਵਿਜੇਇੰਦਰ ਸਿੰਗਲਾ ਬਰਨਾਲਾ, ਭਾਰਤ ਭੂਸ਼ਣ ਆਸ਼ੂ ਮੋਗਾ ਅਤੇ ਰਣਦੀਪ ਸਿੰਘ ਨਾਭਾ ਐਸ.ਏ.ਐਸ. ਨਗਰ ਮੁਹਾਲੀ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਰਾਜ ਕੁਮਾਰ ਵੇਰਕਾ ਫਿਰੋਜ਼ਪੁਰ, ਸੰਗਤ ਸਿੰਘ ਗਿਲਜੀਆਂ ਰੋਪੜ, ਪਰਗਟ ਸਿੰਘ ਕਪੂਰਥਲਾ, ਰਾਜਾ ਵੜਿੰਗ ਮਾਨਸਾ ਅਤੇ ਗੁਰਕੀਰਤ ਸਿੰਘ ਕੋਟਲੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਮਾਲੇਰਕੋਟਲਾ ਵਿਖੇ ਤਿਰੰਗਾ ਲਹਿਰਾਉਣਗੇ।

 

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …