-11.8 C
Toronto
Wednesday, January 21, 2026
spot_img
Homeਪੰਜਾਬਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ

ਸੰਯੁਕਤ ਸਮਾਜ ਮੋਰਚੇ ਵਲੋਂ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼
ਸੰਯੁਕਤ ਸਮਾਜ ਮੋਰਚੇ ਨੇ ਲੁਧਿਆਣਾ ’ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂੁਚੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਨੂੰ ਹਲਕਾ ਸਮਰਾਲਾ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਰਵਨੀਤ ਬਰਾੜ ਨੂੰ ਮੁਹਾਲੀ ਤੋਂ ਅਤੇ ਪ੍ਰੇਮ ਸਿੰਘ ਭੰਗੂ ਨੂੰ ਘਨੌਰ ਤੋਂ ਟਿਕਟ ਦਿੱਤੀ ਗਈ ਹੈ। ਇਸਦੇ ਚੱਲਦਿਆਂ ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਤੋਂ, ਡਾਕਟਰ ਸੁਖਮਨਦੀਪ ਸਿੰਘ ਤਰਨਤਾਰਨ ਤੋਂ, ਅਜੇ ਕੁਮਾਰ ਫਿਲੌਰ ਤੋਂ, ਬਲਰਾਜ ਸਿੰਘ ਠਾਕੁਰ ਕਾਦੀਆਂ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋ ਤੋਂ ਅਤੇ ਨਵਦੀਪ ਸੰਘਾ ਮੋਗਾ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਮ ਦੀ ਪਾਰਟੀ ਬਣਾਈ ਹੈ ਅਤੇ ਪਾਰਟੀ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨੀ ਹੈ। ਜ਼ਿਕਰਯੋਗ ਹੈ ਕਿ ਆਉਂਦੀ 14 ਫਰਵਰੀ ਨੂੰ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।

 

RELATED ARTICLES
POPULAR POSTS