ਲੋਕਾਂ ਤੋਂ ਮੰਗੀ ਰਾਏ ਕਿ ਕੌਣ ਹੋਵੇ ਮੁੱਖ ਮੰਤਰੀ ਦਾ ਉਮੀਦਵਾਰ
ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਐਮ ਚਿਹਰੇ ਦੀ ਚੋਣ ਨੂੰ ਲੈ ਕੇ ਇਕ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਰਾਹੀਂ ਪੰਜਾਬ ਦੀ ਜਨਤਾ ਤੋਂ ਪੁੱਛਿਆ ਜਾਵੇਗਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਸ ਵਟਸਐਪ ਨੰਬਰ ‘ਤੇ ਫੋਨ ਕਾਲ, ਮੈਸਜ ਜਾਂ ਵਟਸਐਪ ਮੈਸਜ ਵੀ ਕੀਤਾ ਜਾ ਸਕਦਾ ਹੈ। ਇਹ ਵਟਸਐਪ ਨੰਬਰ ਆਉਂਦੀ 17 ਜਨਵਰੀ ਤੱਕ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਬਾਅਦ ਇਸ ਨੰਬਰ ‘ਤੇ ਜਨਤਾ ਵੱਲੋਂ ਭੇਜੇ ਗਏ ਜਵਾਬ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਜਾਵੇਗੀ ਅਤੇ ਉਸ ਦੀ ਅਗਵਾਈ ਹੇਠ ਹੀ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਭਗਵੰਤ ਨੂੰ ਕਿਹਾ ਸੀ ਕਿ ਤੁਹਾਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੰਦੇ ਹਾਂ ਪ੍ਰੰਤੂ ਭਗਵੰਤ ਨੇ ਕਿਹਾ ਕਿ ਜਨਤਾ ਦੀ ਰਾਏ ਲੈਣੀ ਜ਼ਰੂਰੀ ਹੈ। ਭਗਵੰਤ ਨੇ ਕਿਹਾ ਕਿ ਮੁੱਖ ਮੰਤਰੀ ਨੇ ਹੀ ਪੰਜਾਬ ਦੇ ਲੋਕਾਂ ਦੇ ਦੁੱਖ-ਸੁੱਖ ਦਾ ਸਾਥੀ ਬਣਨਾ ਹੁੰਦਾ ਹੈ ਇਸ ਲਈ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਵੀ ਪੰਜਾਬ ਦੀ ਜਨਤਾ ਵੱਲੋਂ ਹੀ ਕੀਤੀ ਜਾਣੀ ਚਾਹੀਦੀ ਹੈ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …