Breaking News
Home / ਹਫ਼ਤਾਵਾਰੀ ਫੇਰੀ / ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਬਲਬੀਰ ਸਿੰਘ ਰਾਜੇਵਾਲ ਸਮਰਾਲਾ ਤੋਂ ਲੜਨਗੇ ਚੋਣ
ਕਿਸਾਨ ਆਗੂਆਂ ਨੇ ‘ਆਪ’ ਉਤੇ ਲਗਾਏ ਪੈਸੇ ਲੈ ਕੇ ਟਿਕਟਾਂ ਵੰਡਣ ਦੇ ਆਰੋਪ
ਲੁਧਿਆਣਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਪੰਜਾਬ ਦੇ ਚੋਣ ਮੈਦਾਨ ‘ਚ ਨਿੱਤਰੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚਾ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਦਫ਼ਤਰ ਤੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਸਭ ਤੋਂ ਪਹਿਲਾ ਨਾਂ ਬਲਬੀਰ ਸਿੰਘ ਰਾਜੇਵਾਲ ਦਾ ਹੈ, ਜੋ ਸਮਰਾਲਾ ਤੋਂ ਚੋਣ ਲੜਨਗੇ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬੋਧ ਸਿੰਘ, ਡਾ. ਸਵੈਮਾਣ ਸਿੰਘ ਅਤੇ ਹੋਰ ਆਗੂਆਂ ਨੇ ਉਮੀਦਵਾਰਾਂ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਵਕੀਲ ਪ੍ਰੇਮ ਸਿੰਘ ਭੰਗੂ ਘਨੌਰ, ਖਡੂਰ ਸਾਹਿਬ ਤੋਂ ਹਰਜਿੰਦਰ ਸਿੰਘ ਢਾਂਡਾ, ਮੁਹਾਲੀ ਤੋਂ ਰਵਨੀਤ ਸਿੰਘ ਬਰਾੜ, ਤਰਨਤਾਰਨ ਤੋਂ ਡਾ. ਸੁਖਮਨਦੀਪ ਸਿੰਘ, ਕਰਤਾਰਪੁਰ ਤੋਂ ਰਾਜੇਸ਼ ਕੁਮਾਰ, ਜੈਤੋਂ ਤੋਂ ਰਮਨਦੀਪ ਸਿੰਘ, ਫਿਲੌਰ ਤੋਂ ਅਜੈ ਸਿੰਘ, ਕਾਦੀਆਂ ਤੋਂ ਬਲਰਾਜ ਸਿੰਘ ਠਾਕੁਰ ਅਤੇ ਨਵਦੀਪ ਸਿੰਘ ਸੰਘਾ ਨੂੰ ਮੋਗਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਸੂਚੀ ‘ਚ ਸਿਰਫ਼ ਤਿੰਨ ਕਿਸਾਨ ਆਗੂਆਂ ਦੇ ਨਾਮ ਸ਼ਾਮਲ ਹਨ ਜਦਕਿ ਬਾਕੀ ਉਮੀਦਵਾਰ ਹੋਰ ਵਰਗਾਂ ਤੋਂ ਹਨ। ਕਿਸਾਨਾਂ ਆਗੂਆਂ ਨੇ ਦੱਸਿਆ ਕਿ ਅਗਲੀ ਸੂਚੀ ‘ਚ ਸਿਰਫ਼ ਕਿਸਾਨਾਂ ਦੇ ਹੀ ਨਹੀਂ ਸਗੋਂ ਵਕੀਲਾਂ, ਡਾਕਟਰਾਂ ਅਤੇ ਬੁੱਧੀਜੀਵੀਆਂ ਦੇ ਨਾਮ ਵੀਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੋਰਚੇ ਕੋਲ ਟਿਕਟਾਂ ਦੇ ਸੈਂਕੜੇ ਚਾਹਵਾਨ ਆਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਣੇ ਦੂਸਰੀਆਂ ਕਈ ਪਾਰਟੀਆਂ ਦੇ ਆਗੂ ਸੰਯੁਕਤ ਸਮਾਜ ਮੋਰਚਾ ਦੀ ਟਿਕਟ ‘ਤੇ ਚੋਣ ਲੜਨਾ ਚਾਹੁੰਦੇ ਹਨ।ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਆਪਣਾ ਨਿਸ਼ਾਨਾ ਸਿਰਫ਼ ਅਰਵਿੰਦ ਕੇਜਰੀਵਾਲ ‘ਤੇ ਹੀ ਸੇਧਿਆ।
ਰੁਲਦੂ ਸਿੰਘ ਮਾਨਸਾ ਅਤੇ ਬੁੱਧ ਸਿੰਘ ਮਾਨਸਾ ਨੇ ਕੇਜਰੀਵਾਲ ‘ਤੇ ਤਨਜ਼ ਕੱਸਿਆ। ‘ਆਪ’ ਨਾਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤਾਂ ਹੁਣ ਪੈਸਿਆਂ ਦੇ ਬੈਗ ਲੈ ਕੇ ਟਿਕਟਾਂ ਵੇਚ ਰਹੀ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …