Breaking News
Home / ਜੀ.ਟੀ.ਏ. ਨਿਊਜ਼ / ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀ

ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀ

ਟੋਰਾਂਟੋ/ਬਿਊਰੋ ਨਿਊਜ਼ : ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਐਨ ਮੌਕੇ ਉੱਤੇ ਆ ਕੇ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੰਬਰ ਵਿੱਚ ਫੈਡਰਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਕੈਨੇਡਾ ਦਾਖਲ ਹੋਣ ਵਾਲੇ ਟਰੱਕ ਡਰਾਈਵਰਾਂ ਦਾ ਇਸ ਸ਼ਨਿੱਚਰਵਾਰ ਤੱਕ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜ਼ਰੂਰੀ ਹੈ। ਪਰ ਬੁੱਧਵਾਰ ਸ਼ਾਮ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੀ ਤਰਜ਼ਮਾਨ ਰੈਬੈਕਾ ਪਰਡੀ ਨੇ ਆਖਿਆ ਕਿ ਇਨ੍ਹਾਂ ਕੈਨੇਡੀਅਨ ਟਰੱਕ ਡਰਾਈਵਰਾਂ ਨੇ ਜੇ ਵੈਕਸੀਨੇਸ਼ਨ ਨਹੀਂ ਕਰਵਾਈ ਹੋਵੇਗੀ ਜਾਂ ਸਿਰਫ ਇੱਕ ਡੋਜ਼ ਲਵਾਈ ਹੋਵੇਗੀ ਤਾਂ ਉਨ੍ਹਾਂ ਨੂੰ ਕੁਆਰਨਟੀਨ ਨਹੀਂ ਕੀਤਾ ਜਾਵੇਗਾ। ਕੈਨੇਡੀਅਨ ਟਰੱਕਿੰਗ ਅਲਾਇੰਸ ਦੇ ਪ੍ਰੈਜ਼ੀਡੈਂਟ ਸਟੀਫਨ ਲਾਸਕੋਵਸਕੀ ਨੇ ਆਖਿਆ ਕਿ ਇਹ ਖਬਰ ਬੜੀ ਹੈਰਾਨੀ ਵਾਲੀ ਹੈ। ਉਨ੍ਹਾਂ ਆਖਿਆ ਕਿ ਅਜੇ ਬੁੱਧਵਾਰ ਦੁਪਹਿਰੇ ਹੀ ਟਰੱਕਿੰਗ ਇੰਡਸਟਰੀ ਦੇ ਨੁਮਾਇੰਦਿਆਂ ਵੱਲੋਂ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ ਕਿ 15 ਜਨਵਰੀ ਤੱਕ ਲਾਜ਼ਮੀ ਵੈਕਸੀਨੇਸ਼ਨ ਵਾਲੀ ਸ਼ਰਤ ਹਰ ਹਾਲ ਲਾਗੂ ਹੋਣ ਜਾ ਰਹੀ ਹੈ।

Check Also

ਫਲਸਤੀਨ ਨੂੰ ਅਜ਼ਾਦ ਦੇਸ਼ ਦਾ ਦਰਜਾ ਦਿਵਾਉਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਮੈਂਟ ‘ਚ ਪਾਸ

ਓਟਵਾ/ਬਿਊਰੋ ਨਿਊਜ਼ : ਫਲਸਤੀਨ ਨੂੰ ਅਜ਼ਾਦ ਦੇਸ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਗਿਆ …