ਟੋਰਾਂਟੋ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਮਬ੍ਰਿਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਡਰਾਈਵਰ ਵੀਰਾਂ ਵਲੋਂ 7 ਜਨਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਿਨ੍ਹਾਂ ਦੇ ਭੋਗ 9 ਜਨਵਰੀ ਨੂੰ ਪਾਏ ਗਏ। ਉਪਰੰਤ ਸਜੇ ਹੋਏ ਦੀਵਾਨਾਂ ਵਿਚ ਪੰਥ ਪ੍ਰਸਿੱਧ ਢਾਡੀ ਸ਼ਾਨੇ ਪੰਜਾਬ ਰਾਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ ਚਰਨਾਂ ਨਾਲ ਜੋੜਿਆ।
ਗੁਰੂ ਘਰ ਦੇ ਹੈਡ ਗ੍ਰੰਥੀ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਵਿੱਚੋਂ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕੇ ਸਾਨੂੰ ਗੁਰੂ ਜੀ ਦੇ ਉਪਕਾਰਾਂ ਕੁਰਬਾਨੀਆਂ ਨੂੰ ਚੇਤੇ ਰੱਖ ਕੇ ਆਪਣੇ ਪਰਿਵਾਰਾਂ ਵਿਚ ਸਿਖੀ ਕਮਾਉਣ ਦਾ ਯਤਨ ਕਰਨਾ ਚਾਹੀਦਾ ਹੈ। ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ। ਨੌਜਵਾਨ ਬੱਚੇ ਬੱਚੀਆਂ ਨੇ ਕੀਰਤਨ, ਕਵਿਤਾ ਅਤੇ ਲੈਕਚਰ ਰਾਹੀਂ ਗੁਰੂ ਚਰਨਾਂ ਨਾਲ ਸੰਗਤਾਂ ਨੂੰ ਜੋੜਨ ਦਾ ਯਤਨ ਕੀਤਾ। ਦੀਵਾਨਾਂ ਦੀ ਸਮਾਪਤੀ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਟੇਜ ਸੈਕਟਰੀ ਸੁਖਵਿੰਦਰ ਸਿੰਘ ਨੇ ਗੁਰਪੁਰਬ ਦੀ ਵਧਾਈ ਸੰਗਤਾਂ ਨੂੰ ਦਿਤੀ ਅਤੇ ਇਸ ਸਮਾਗਮ ਦੌਰਾਨ ਸੇਵਾਵਾਂ ਕਰਨ ਵਾਲੇ ਵੀਰਾਂ ਭੈਣਾਂ ਅਤੇ ਜੱਥਿਆਂ ਦਾ ਧੰਨਵਾਦ ਕੀਤਾ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …