Breaking News
Home / ਪੰਜਾਬ / ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ‘ਚੋਂ ਦਿੱਤਾ ਅਸਤੀਫਾ

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ‘ਚੋਂ ਦਿੱਤਾ ਅਸਤੀਫਾ

ਅਜੀਤਪਾਲ ਸਿੰਘ ਕੋਹਲੀ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾਮ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ ਤੇ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਹੈ, ਜਿਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ। ਇਸੇ ਦੌਰਾਨ ਸੁਰਜੀਤ ਸਿੰਘ ਕੋਹਲੀ ਦੇ ਵੱਡੇ ਪੁੱਤਰ ਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਪਾਰਟੀ ਵਿਚ ਸਵਾਗਤ ਕੀਤਾ। ਧਿਆਨ ਰਹੇ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ। ਜ਼ਿਕਰਯੋਗ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Check Also

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …