-8.3 C
Toronto
Wednesday, January 21, 2026
spot_img
Homeਪੰਜਾਬਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿਚ ਹੋਈ ਸ਼ਾਮਲ

ਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿਚ ਹੋਈ ਸ਼ਾਮਲ

ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੀ ਮੌਜੂਦਗੀ ‘ਚ ਕਾਂਗਰਸ ਪਾਰਟੀ ‘ਚ ਕੀਤੀ ਸ਼ਮੂਲੀਅਤ
ਮੋਗਾ : ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਕਾਰਜਾਂ ਕਰਕੇ ਕੌਮਾਂਤਰੀ ਪੱਧਰ ‘ਤੇ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੇ ਲੰਮੀ ਜੱਕੋ-ਤੱਕੀ ਮਗਰੋਂ ਆਖਰਕਾਰ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੋਗਾ ਵਿਖੇ ਮਾਲਵਿਕਾ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਲਵਿਕਾ ਦੀ ਪਾਰਟੀ ‘ਚ ਸ਼ਮੂਲੀਅਤ ਨੂੰ ਸ਼ੁਭ ਸ਼ਗਨ ਕਰਾਰ ਦਿੰਦਿਆਂ ਆਖਿਆ ਕਿ ਨਾਮਵਰ ਪਰਿਵਾਰ ਦੀ ਨੇਕ ਲੜਕੀ ਨੂੰ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸੋਨੂ ਸੂਦ ਦੇ ਹੁਨਰ ਅਤੇ ਮਿਸਾਲੀ ਸਮਾਜ ਸੇਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜਨੀਤੀ ਵੀ ਇੱਕ ਸੇਵਾ ਹੈ। ਉਨ੍ਹਾਂ ਕਿਹਾ, ”ਸੇਵਾ ਭਾਵਨਾ ਨਾਲ ਸਾਡੀ ਭੈਣ ਮਾਲਵਿਕਾ ਵਧ ਕੇ ਅੱਗੇ ਆਈ ਹੈ। ਉਸ ਦੀ ਸੋਚ, ਜਜ਼ਬੇ ਤੇ ਤਾਲੀਮ ਕਾਰਨ ਆਉਣ ਵਾਲੇ 5 ਸਾਲਾਂ ਵਿੱਚ ਲੋਕ ਸੋਨੂ ਨੂੰ ਮਾਲਵਿਕਾ ਦਾ ਭਰਾ ਆਖਣਗੇ।” ਮੁੱਖ ਮੰਤਰੀ ਚੰਨੀ ਦੀਆਂ ਤਾਰੀਫਾਂ ਦੇ ਪੁੱਲ ਬੰਨ੍ਹਦੇ ਹੋਏ ਮਾਲਵਿਕਾ ਨੇ ਕਿਹਾ ਕਿ ਸੂਬੇ ‘ਚ ਥੋੜ੍ਹੇ ਅਰਸੇ ਦੌਰਾਨ ਚੰਨੀ ਨੇ ਅਜਿਹੇ ਕੰਮ ਕੀਤੇ ਹਨ, ਜਿਸ ਕਾਰਨ ਉਨ੍ਹਾਂ ਦਾ ਨਾਂ ਹਰ ਇਨਸਾਨ ਦੀ ਜ਼ੁਬਾਨ ‘ਤੇ ਹੈ।
ਮੋਗਾ ਕਾਂਗਰਸ ‘ਚ ਹੋਈ ਬਗਾਵਤ
ਮੋਗਾ : ਮਾਲਵਿਕਾ ਸੂਦ ਦੇ ਕਾਂਗਰਸ ‘ਚ ਸ਼ਾਮਲ ਹੁੰਦਿਆਂ ਹੀ ਪਾਰਟੀ ‘ਚ ਬਗ਼ਾਵਤ ਸ਼ੁਰੂ ਹੋ ਗਈ ਹੈ। ਮੋਗਾ ਸ਼ਹਿਰੀ ਹਲਕੇ ਤੋਂ ਮਾਲਵਿਕਾ ਸੂਦ ਨੂੰ ਟਿਕਟ ਦੇਣ ਦਾ ਵਿਰੋਧ ਅਤੇ ਕਾਂਗਰਸ ਵਿੱਚ ਬਾਗ਼ੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਵਿਧਾਇਕ ਡਾ. ਹਰਜੋਤ ਕਮਲ ਦੇ ਸਮਰਥਕਾਂ ਨੇ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾ.ਹਰਜੋਤ ਨੂੰ ਟਿਕਟ ਨਾ ਦਿੱਤੀ ਗਈ ਤਾਂ ਉਹ ਖੁੱਲ੍ਹ ਕੇ ਕਾਂਗਰਸੀ ਉਮੀਦਵਾਰ ਦਾ ਵਿਰੋਧ ਕਰਨਗੇ। ਨਗਰ ਨਿਗਮ ਮੇਅਰ ਨੀਤਿਕਾ ਭੱਲਾ ਨੇ ਮਾਲਵਿਕਾ ਨੂੰ ਟਿਕਟ ਦੇਣ ਖ਼ਿਲਾਫ਼ ਸਿੱਧੀ ਬਗ਼ਾਵਤ ਦਾ ਝੰਡਾ ਬੁਲੰਦ ਕਰਦਿਆਂ ਕਿਹਾ ਕਿ ਜੇਕਰ ਡਾ.ਹਰਜੋਤ ਕਮਲ ਨੂੰ ਪਾਰਟੀ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜਨਗੇ ਤੇ ਉਨ੍ਹਾਂ ਸਮੇਤ ਸਾਰੇ ਕਾਂਗਰਸੀ ਕੌਂਸਲਰ ਪਾਰਟੀ ਤੋਂ ਅਸਤੀਫ਼ੇ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਡਾ.ਹਰਜੋਤ ਦੀ ਟਿਕਟ ਕੱਟੇ ਜਾਣ ਦੀ ਚਰਚਾ ਤੋਂ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਸਮਰਥਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਚੋਣ ਪਿੜ ‘ਚ ਉੱਤਰਨ ਦਾ ਐਲਾਨ ਕਰ ਦਿੱਤਾ।

 

RELATED ARTICLES
POPULAR POSTS