ਮਾਨਸਾ/ਬਿਊਰੋ ਨਿਊਜ਼ : ਸੰਯੁਕਤ ਸਮਾਜ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸੰਬੰਧੀ ਜਾਣੂ ਵੀ ਕਰਵਾ ਦਿੱਤਾ ਗਿਆ ਹੈ। ਮਾਨਸਾ ਹਲਕੇ ਤੋਂ ਦੋ ਸਿੱਧੂਆਂ ਵਿਚ ਦਿਲਚਸਪ ਟੱਕਰ ਹੋਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਰੁਲਦੂ ਸਿੰਘ ਵੀ ਸਿੱਧੂ ਹਨ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਵੀ ਟਿਕਟ ਮਿਲਣੀ ਲਗਭਗ ਯਕੀਨੀ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗਾ। ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਲੰਘੇ ਕੱਲ੍ਹ ਬਿਗੁਲ ਵੀ ਵਜਾ ਦਿੱਤਾ ਸੀ ਅਤੇ ਇਸ ਨੂੰ ਲੈ ਕੇ ਚੰਡੀਗੜ੍ਹ ਵਿਖੇ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਸੰਯੁਕਤ ਸਮਾਜ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਕੋਈ ਵੀ ਸਮਝੌਤਾ ਨਹੀਂ ਹੋਇਆ ਹੈ ਅਤੇ ਗੁਰਨਾਮ ਸਿੰਘ ਚਡੂਨੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਹੋਰਾਂ ਇਹ ਵੀ ਦੱਸਿਆ ਸੀ ਕਿ ਪਾਰਟੀ ਦਾ ਮੁੱਖ ਦਫਤਰ ਲੁਧਿਆਣਾ ਵਿਚ ਹੋਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …