Breaking News
Home / ਪੰਜਾਬ / ਪੰਜਾਬ ‘ਚ ਅਕਾਲੀ-ਬਸਪਾ ਗੱਠਜੋੜ ਦੇ ਪੱਖ ‘ਚ ਹਵਾ ਚੱਲੀ: ਸੁਖਬੀਰ

ਪੰਜਾਬ ‘ਚ ਅਕਾਲੀ-ਬਸਪਾ ਗੱਠਜੋੜ ਦੇ ਪੱਖ ‘ਚ ਹਵਾ ਚੱਲੀ: ਸੁਖਬੀਰ

ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਦਾ ਪਟਿਆਲਾ ਦਿਹਾਤੀ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਸਿਰੋਪਾ ਪਾ ਕੇ ਸਨਮਾਨ ਵੀ ਕੀਤਾ। ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਅੰਦਰ ਹੁਣ ਅਕਾਲੀ ਦਲ ਤੇ ਬਸਪਾ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ, ਜੋ ਵਿਰੋਧੀਆਂ ਨੂੰ ਉਡਾ ਕੇ ਲੈ ਜਾਵੇਗੀ। ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੀ ਜਿੱਤ ਨੂੰ ਨੇੜੇ ਦੇਖਦਿਆਂ ਸਰਗਰਮੀਆਂ ਤੇਜ਼ ਕਰਨ ਦੇ ਵੀ ਹੁਕਮ ਦਿੱਤੇ ਹਨ। ਸੁਖਬੀਰ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਪਿੰਦਰ ਜੀਤ ਸਿੰਘ ਦੇ ਮਾਤਾ ਹਰਮਿੰਦਰ ਕੌਰ ਸਰਪੰਚ ਪਿੰਡ ਚਾਲੀਆ, ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ, ਗੁਰਜੀਤ ਸਿੰਘ ਪ੍ਰਧਾਨ ਅਤੇ ਸਵਰਨਜੀਤ ਸਿੰਘ ਰੋਡੇਵਾਲ ਸਮੇਤ ਕਈ ਹੋਰ ਆਗੂ ਹਾਜ਼ਰ ਸਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …