4.7 C
Toronto
Tuesday, November 25, 2025
spot_img
Homeਪੰਜਾਬਪੰਜਾਬ ਦੀ ਜਨਤਾ ਕਰੇਗੀ ‘ਆਪ’ ਦੇ ਸੀਐਮ ਚਿਹਰੇ ਦੀ ਚੋਣ

ਪੰਜਾਬ ਦੀ ਜਨਤਾ ਕਰੇਗੀ ‘ਆਪ’ ਦੇ ਸੀਐਮ ਚਿਹਰੇ ਦੀ ਚੋਣ

ਅਰਵਿੰਦ ਕੇਜਰੀਵਾਲ ਨੇ ਵਟਸਐਪ ਨੰਬਰ 70748-70748 ’ਤੇ ਮੰਗੀ ਰਾਏ
ਮੋਹਾਲੀ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੋਹਾਲੀ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਐਮ ਚਿਹਰੇ ਦੀ ਚੋਣ ਨੂੰ ਲੈ ਕੇ ਇਕ ਵਟਸਐਪ ਨੰਬਰ 70748-70748 ਜਾਰੀ ਕੀਤਾ ਹੈ, ਜਿਸ ਰਾਹੀਂ ਪੰਜਾਬ ਦੀ ਜਨਤਾ ਤੋਂ ਪੁੱਛਿਆ ਜਾਵੇਗਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਹ ਵਟਸਐਪ ਨੰਬਰ 70748-70748 ’ਤੇ ਫੋਨ ਕਾਲ, ਮੈਸਜ ਜਾਂ ਵਟਸਐਪ ਮੈਸਜ ਵੀ ਕੀਤਾ ਜਾ ਸਕਦਾ ਹੈ। ਇਹ ਵਟਸਐਪ ਨੰਬਰ ਆਉਂਦੀ 17 ਜਨਵਰੀ ਤੱਕ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਬਾਅਦ ਇਸ ਨੰਬਰ ’ਤੇ ਜਨਤਾ ਵੱਲੋਂ ਭੇਜੇ ਗਏ ਜਵਾਬ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਜਾਵੇਗੀ ਅਤੇ ਉਸ ਦੀ ਅਗਵਾਈ ਹੇਠ ਹੀ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਭਗਵੰਤ ਨੂੰ ਕਿਹਾ ਸੀ ਕਿ ਤੁਹਾਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੰਦੇ ਹਾਂ ਪ੍ਰੰਤੂ ਭਗਵੰਤ ਨੇ ਕਿਹਾ ਕਿ ਜਨਤਾ ਦੀ ਰਾਏ ਲੈਣੀ ਜ਼ਰੂਰੀ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਮੈਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਖੁਦ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਵੇਗਾ। ਇਸ ਮੌਕੇ ਭਗਵੰਤ ਮਾਨ, ਜਰਨੈਲ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਸਨ।

 

RELATED ARTICLES
POPULAR POSTS