50 ਮਹਿਲਾਵਾਂ ਨੂੰ ਵੀ ਦਿੱਤੀ ਟਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ 50 ਮਹਿਲਾਵਾਂ ਦੇ ਨਾਮ ਵੀ ਸ਼ਾਮਲ ਹਨ ਅਤੇ ਜ਼ਿਆਦਾਤਰ ਇਹ ਉਹ ਮਹਿਲਾਵਾਂ ਹਨ, ਜਿਨ੍ਹਾਂ ਨੂੰ ਯੋਗੀ ਸਰਕਾਰ ਦੇ ਸ਼ਾਸਨਕਾਲ ਦੌਰਾਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਓਨਾਵ ਰੇਪ ਪੀੜਤਾ ਦੀ ਮਾਂ ਨੂੰ ਵੀ ਟਿਕਟ ਦਿੱਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਸਾਰੀਆਂ ਮਹਿਲਾਵਾਂ ਦੇ ਨਾਮ ਆਪ ਖੁਦ ਪੜ੍ਹੇ, ਜਿਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪਿ੍ਰਯੰਕਾ ਗਾਂਧੀ ਨੇ ‘ਲੜਕੀ ਹੂੰ, ਲੜ ਸਕੀ ਹੂੰ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ 40 ਫੀਸਦੀ ਟਿਕਟਾਂ ਮਹਿਲਾਵਾਂ ਨੂੰ ਦੇਣ ਦਾ ਐਲਾਨ ਕੀਤਾ ਸੀ। ਉੱਤਰ ਪ੍ਰਦੇਸ਼ ਲਈ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਪਾਰਟੀ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਦੀ ਪਤਨੀ ਲੁਈਸ ਖੁਰਸ਼ੀਦ ਦੇ ਨਾਲ-ਨਾਲ ਪੰਖੁੜੀ ਪਾਠਕ, ਸਦਫ ਜਾਫਰ ਅਤੇ ਵੱਖ-ਵੱਖ ਖੇਤਰਾਂ ਵਿੱਚ ਸੰਘਰਸ਼ ਕਰ ਰਹੀਆਂ ਕੁਝ ਹੋਰ ਮਹਿਲਾਵਾਂ ਸ਼ਾਮਲ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …