-4.1 C
Toronto
Tuesday, February 10, 2026
spot_img
Homeਪੰਜਾਬਸਿੱਧੂ ਅਤੇ ਚੰਨੀ ਵਿਚਾਲੇ ਕੁਰਸੀ ਦੀ ਜੰਗ ਤੇਜ਼

ਸਿੱਧੂ ਅਤੇ ਚੰਨੀ ਵਿਚਾਲੇ ਕੁਰਸੀ ਦੀ ਜੰਗ ਤੇਜ਼

ਦੋਵੇਂ ਆਗੂ ਕਹਿੰਦੇ ਕਾਂਗਰਸ ਹਾਈਕਮਾਨ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਕਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਨੇ ਅਜੇ ਤੱਕ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਨਹੀਂ ਕੀਤਾ। ਇਸ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਕੁਰਸੀ ਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਇਹ ਦੋਵੇਂ ਆਗੂ ਕਾਂਗਰਸ ਹਾਈਕਮਾਨ ਕੋਲੋਂ ਮੰਗ ਕਰ ਰਹੇ ਹਨ ਪੰਜਾਬ ’ਚ ਸੀਐਮ ਚਿਹਰੇ ਦੇ ਨਾਮ ਐਲਾਨ ਛੇਤੀ ਕੀਤਾ ਜਾਵੇ। ਧਿਆਨ ਰਹੇ ਕਿ ਨਵਜੋਤ ਸਿੱਧੂ ਨੇ ਆਪਣੇ ਤੌਰ ’ਤੇ ਪੰਜਾਬ ਵਿਚ ਕਈ ਐਲਾਨ ਕੀਤੇ ਹਨ ਅਤੇ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਹਨ।
ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਹਾਈਕਮਾਨ ਨਹੀਂ ਬਲਕਿ ਪੰਜਾਬ ਦੇ ਲੋਕ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਸੀਐਮ ਦੇ ਚਿਹਰੇ ਦੇ ਨਾਮ ’ਤੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਵੋਟਿੰਗ ਹੋਵੇ। ਇਸੇ ਦੌਰਾਨ ਚੰਨੀ ਕਹਿ ਰਹੇ ਹਨ ਕਿ ਕਾਂਗਰਸ ਹਾਈਕਮਾਨ ਨੂੰ ਸੀਐਮ ਚਿਹਰੇ ਦੇ ਨਾਮ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਕਰਨ ਨਾਲ ਪਹਿਲਾਂ ਵੀ ਪਾਰਟੀ ਨੂੰ ਫਾਇਦਾ ਹੋਇਆ ਸੀ। ਉਨ੍ਹਾਂ ਕਿਹਾ ਕਿ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ ਤਾਂ ਕਾਂਗਰਸ ਦੀ ਜਿੱਤ ਹੋ ਗਈ ਸੀ ਅਤੇ ਇਸ ਤੋਂ ਪਹਿਲਾਂ ਜਦੋਂ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ਤੋਂ ਬਿਨਾ ਚੋਣਾਂ ਲੜੀਆਂ ਸਨ ਤਾਂ ਅਸੀਂ ਹਾਰ ਗਏ ਸੀ।

RELATED ARTICLES
POPULAR POSTS