Breaking News
Home / ਭਾਰਤ / ਭਾਰਤ ’ਚ ਲਗਾਤਾਰ ਵਧ ਰਿਹਾ ਹੈ ਕਰੋਨਾ

ਭਾਰਤ ’ਚ ਲਗਾਤਾਰ ਵਧ ਰਿਹਾ ਹੈ ਕਰੋਨਾ

ਇਕ ਦਿਨ ਵਿਚ ਹੀ ਢਾਈ ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਦੋ ਲੱਖ 65 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਲੱਖ 10 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਲੰਘੇ 24 ਘੰਟਿਆਂ ਦੌਰਾਨ ਕਰੋਨਾ ਨਾਲ 300 ਤੋਂ ਵੱਧ ਵਿਅਕਤੀਆਂ ਦੀ ਜਾਨ ਵੀ ਚਲੇ ਗਈ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ ਕੁੱਲ 3 ਕਰੋੜ 65 ਲੱਖ ਦੇ ਕਰੀਬ ਕਰੋਨਾ ਦੇ ਮਾਮਲੇ ਆਏ ਹਨ ਅਤੇ 3 ਕਰੋੜ 48 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ। ਇਸੇ ਤਰ੍ਹਾਂ ਹੁਣ ਤੱਕ ਕਰੋਨਾ ਨਾਲ ਭਾਰਤ ਵਿਚ 4 ਲੱਖ 85 ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੀ ਪਾਬੰਦੀਆਂ ਲਗਾਈਆਂ ਹੋਈਆਂ ਹਨ ਅਤੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਚੋਣ ਕਮਿਸ਼ਨ ਨੇ ਚੋਣ ਰੈਲੀਆਂ ’ਤੇ ਵੀ 15 ਜਨਵਰੀ ਤੱਕ ਰੋਕ ਲਗਾ ਦਿੱਤੀ ਸੀ।

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …